ਚੇਅਰਮੈਨ ਜੱਸੀ ਨੇ ਲੰਗਰ ਹਾਲ ਦਾ ਕੀਤਾ ਉਦਘਾਟਨ
ਚੇਅਰਮੈਨ ਜੱਸੀ ਨੇ ਲੰਗਰ ਹਾਲ ਦਾ ਕੀਤਾ ਉਦਘਾਟਨ
Publish Date: Fri, 30 Jan 2026 06:16 PM (IST)
Updated Date: Fri, 30 Jan 2026 06:19 PM (IST)

ਫੋਟੋ 30 ਪੀਟੀਐਲ: 24 ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਸ਼ਹਿਰ ਨਾਭਾ ਵਿਖੇ ਸਥਿਤ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਆਪਣੇ ਅਖਤਿਆਰੀ ਕੋਟੇ ’ਚੋਂ 5 ਲੱਖ ਰੁਪਏ ਦੀ ਭੇਜੀ ਗ੍ਰਾਂਟ ਨਾਲ ਬਣਾਏ ਗਏ ਡਾ. ਅੰਬੇਡਕਰ ਭਵਨ ਦੇ ਲੰਗਰ ਹਾਲ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਨੇ ਆਪਣੇ ਕਰ ਕਮਲਾ ਨਾਲ ਕੀਤਾ। ਉਨ੍ਹਾਂ ਨੇ ਇਸ ਮੌਕੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਸਾਲ ਤੋਂ ਅਗਲੇ ਸਾਲ ਤੱਕ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੂਰਾ ਸਾਲ ਸੂਬੇ ਅੰਦਰ ਸਮਾਗਮ ਕਰਵਾਉਣ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਕਥਾਵਾਚਕ ਗਿਆਨੀ ਭਾਈ ਰਾਜਿੰਦਰਪਾਲ ਸਿੰਘ ਨਰਮਾਣਾ, ਇੰਮਪਰੂਵਮੈਂਟ ਟਰੱਸਟ ਦੇ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਧੀਰਜ ਠਾਕੁਰ, ਨੀਟੂ ਸ਼ਰਮਾ ਜੱਸੋਮਜਾਰਾ, ਜਸਕਰਨਵੀਰ ਸਿੰਘ ਤੇਜੇ, ਗੁਰਮੁੱਖ ਸਿੰਘ, ਮਾਂ. ਰਵਿੰਦਰ ਸਿੰਘ, ਦਲਵੀਰ ਸਿੰਘ, ਹੰਸਰਾਜ ਮਹਿੰਮੀ, ਬਲਵਿੰਦਰ ਸਿੰਘ ਰਵੀ, ਰਾਜਵਿੰਦਰ ਸਿੰਘ ਰਾਜੂ, ਸੋਹਣ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।