ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ ਹੰਸਾਲੀ ਸਾਹਿਬ ਵਿਖੇ ਨਤਮਸਤਕ
Publish Date: Mon, 27 Apr 2026 05:30 PM (IST)
Updated Date: Mon, 27 Apr 2026 05:34 PM (IST)

ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ ਨੇ ਸ੍ਰੀ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਪਰਮਜੀਤ ਸਿੰਘ ਨੇ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜ ਕੌਰ ਲਾਲੀ ਗਿੱਲ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਹੇਠ ਲਾਇਆ ਅਤੇ ਗਰੀਬਾਂ, ਲੋੜਵੰਦਾਂ ਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਮੋਹਰੀ ਹੋ ਕੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਜੀ ਦੀਆਂ ਸਿੱਖਿਆਵਾਂ ਅਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਜੀ ਦੀ ਰਹਿਮਤ ਸਦਕਾ ਹੰਸਾਲੀ ਸਾਹਿਬ ਵਿਖੇ ਸਕੂਲ ਤੇ ਕਾਲਜ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਵੀ ਵੱਡਮੁੱਲਾ ਯੋਗਦਾਨ ਪਾਇਆ ਹੈ। ਚੇਅਰਪਰਸਨ ਨੇ ਅੱਗੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਸੰਸਥਾ ਵੱਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਂਦੀਆਂ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਲੋੜਵੰਦ ਲੜਕੀਆਂ ਦੇ ਵਿਆਹ ਵੀ ਕਰਵਾਏ ਜਾਂਦੇ ਹਨ। ਉਨ੍ਹਾਂ ਖ਼ੁਦ ਨੂੰ ਹੰਸਾਲੀ ਸਾਹਿਬ ਵਾਲੇ ਬਾਬਾ ਜੀ ਦਾ ਸੇਵਕ ਦੱਸਦਿਆਂ ਕਿਹਾ ਕਿ ਉਹ ਇੱਥੇ ਸ਼ਰਧਾ ਸਹਿਤ ਨਤਮਸਤਕ ਹੋਣ ਆਏ ਹਨ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਿੰਦਰ ਸਿੰਘ ਮਡੋਫਲ, ਸਾਧੂ ਰਾਮ ਭੱਟਮਾਜਰਾ, ਰਜਿੰਦਰ ਸਿੰਘ ਗਰੇਵਾਲ, ਪਿਆਰਾ ਸਿੰਘ, ਮਨਜੀਤ ਸਿੰਘ ਸਰਹਿੰਦ, ਅਵਤਾਰ ਸਿੰਘ, ਗੁਰਤੇਜ ਸਿੰਘ ਅੰਬਾਲਾ, ਬਾਪੂ ਗੁਰਦੇਵ ਸਿੰਘ, ਮੋਹਨ ਸਿੰਘ ਡੰਗੇੜੀਆਂ, ਨਿਰਲੇਪ ਸਿੰਘ ਸਰਹਿੰਦ, ਮੋਹਨ ਸਿੰਘ ਬਧੋਛੀ, ਹਰੀ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।