ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ
ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ
Publish Date: Mon, 18 May 2026 05:20 PM (IST)
Updated Date: Mon, 18 May 2026 05:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨਟੀਸੀਪੀ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 10 ਚਲਾਨ ਕੱਟੇ ਗਏ ਅਤੇ 1200 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਇਸ ਕਾਰਵਾਈ ਦੀ ਅਗਵਾਈ ਏ.ਐੱਚ.ਓ. ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਟੀਮ ਮੈਂਬਰ ਪਰਮਜੀਤ ਅਤੇ ਖੁਸ਼ਵੀਰ ਵੀ ਮੌਜੂਦ ਸਨ। ਡਾ. ਰੰਧਾਵਾ ਨੇ ਦੱਸਿਆ ਕਿ ਜਨਤਕ ਥਾਵਾਂ ‘ਤੇ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਏਐੱਚਓ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੰਬਾਕੂ ਰਹਿਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਕੀਤਾ ਜਾਵੇ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।