ਵਾਲੀਬਾਲ ਚੈਂਪੀਅਨਸ਼ਿਪ ’ਚ ਮਾਤਾ ਗੁਜਰੀ ਸਕੂਲ ਨੇ ਮਾਰੀਆਂ ਮੱਲਾਂ
ਵਾਲੀਬਾਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਕੀਤਾ ਹਾਸਲ
Publish Date: Fri, 01 May 2026 04:55 PM (IST)
Updated Date: Fri, 01 May 2026 04:56 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁੱਥਮਡ਼ਾ ਦੇਵੀਗਡ਼੍ਹ ਦੇ ਵਿਦਿਆਰਥੀਆਂ ਨੇ ਆਸਰਾ ਕਾਲਜ, ਭਵਾਨੀਗਡ਼੍ਹ ਵਿਖੇ ਕਰਵਾਈ ਗਈ ਚੌਥੀ ਵਾਈਐੱਸਪੀਏ ਵਾਲੀਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਕੋਚ ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਮੁਕਾਬਲੇ ਵਿਚ ਹਿੱਸਾ ਲਿਆ, ਜਿਸ ਵਿਚ ਪੰਜਾਬ ਭਰ ਤੋਂ ਸਕੂਲਾਂ ਅਤੇ ਅਕੈਡਮੀਆਂ ਦੇ ਲਗਭਗ 500 ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੀ ਟੀਮ ਨੇ ਮੁਕਾਬਲੇ ਦੌਰਾਨ ਉੱਤਮ ਖੇਡ ਦਾ ਪ੍ਰਦਰਸ਼ਨ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ। ਇਸ ਉਪਲੱਬਧੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਟੀਮ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਵਿਦਿਆਰਥੀਆਂ ਨੂੰ ਅੱਗੇ ਵੱਧਣ ਲਈ ਹੌਂਸਲਾ ਮਿਲਦਾ ਹੈ।