ਐਡਵੋਕੇਟ ਚੌਧਰੀ ਕਰਮਜੀਤ ਸਿੰਘ ਦਾ ਕੀਤਾ ਸਨਮਾਨ
ਬਾਰ ਕੌਂਸਲ ਦੇ ਨਵ ਨਿਯੁਕਤ ਮੈਂਬਰ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਦਾ ਕੀਤਾ ਸਨਮਾਨ
Publish Date: Sat, 09 May 2026 04:20 PM (IST)
Updated Date: Sat, 09 May 2026 04:21 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਜ਼ਿਲ੍ਹੇ ਦੇ ਪ੍ਰਸਿੱਧ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਨੂੰ ਹਾਈਕੋਰਟ ਬਾਰ ਕੌਂਸਲ ਦਾ ਮੈਂਬਰ ਚੁਣੇ ਜਾਣ ’ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਸੁਖਦੇਵ ਸਿੰਘ ਘੱਗਰ ਸਰਾਏ ਅਤੇ ਸਿਹਤ ਵਿਭਾਗ ਪੰਜਾਬ ਦੇ ਡਿਪਟੀ ਮਾਸ ਮੀਡੀਆ ਅਫ਼ਸਰ ਸਰਬਜੀਤ ਸਿੰਘ ਸੈਣੀ ਵੱਲੋਂ ਸਾਂਝੇ ਤੌਰ ਉੱਤੇ ਮਿੰਨੀ ਸਕਤਰੇਤ ਆਪਣੇ ਦਫਤਰ ਵਿਖੇ ਬਾਰ ਕੌਂਸਲ ਦੇ ਮੈਂਬਰ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਦੇ ਪੁੱਜਣ ’ਤੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਕਾਨੂੰਨੀ ਪੇਸ਼ੇ ਦੀ ਮਰਯਾਦਾ ਨੂੰ ਕਾਇਮ ਰੱਖਦੇ ਹੋਏ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਚੋਣ ਨਾਲ ਵਕੀਲ ਭਾਈਚਾਰੇ ਨੂੰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਵਕੀਲਾਂ ਨੂੰ ਵੀ ਪ੍ਰੇਰਣਾ ਮਿਲੇਗੀ। ਐਡਵੋਕੇਟ ਚੌਧਰੀ ਵੱਲੋਂ ਅੱਜ ਰਾਜਪੁਰਾ ਵਿਖੇ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੇ ਹੱਕਾਂ ਅਤੇ ਲੋਕਾਂ ਨੂੰ ਸਸਤਾ ਤੇ ਤੁਰੰਤ ਇਨਸਾਫ਼ ਦਿਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।