ਖੁੱਡਾ ਸ਼ਾਦੀਪੁਰ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ
ਖੁੱਡਾ ਸ਼ਾਦੀਪੁਰ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ
Publish Date: Fri, 15 May 2026 05:27 PM (IST)
Updated Date: Fri, 15 May 2026 05:27 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪਿੰਡ ਖੁੱਡਾ ਸ਼ਾਦੀਪੁਰ ਹਲਕਾ ਸਨੌਰ ਵਿਖੇ ਦੂਸਰਾ ਕਾਸਕੋ ਕ੍ਰਿਕਟ ਟੂਰਨਾਮੈਂਟ ਬਡ਼ੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਵਿਰਕ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਜਿਨ੍ਹਾਂ ਦਾ ਕਲੱਬ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਵਿਰਕ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਏਕਤਾ ਅਤੇ ਸਿਹਤਮੰਦ ਜੀਵਨ ਜੀਊਣ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀਡ਼੍ਹੀ ਨੂੰ ਖੇਡਾਂ ਨਾਲ ਜੋਡ਼ਨਾ ਸਮੇਂ ਦੀ ਸਭ ਤੋਂ ਵੱਡੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਸਰਕਾਰ ਸਮੇਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਬਹੁਤ ਉਤਸ਼ਾਹਿਤ ਕੀਤਾ ਗਿਆ। ਮਾਂ ਖੇਡ ਕਬੱਡੀ ਦੇ ਵਰਲਡ ਕੱਪ ਕਰਵਾ ਕੇ ਖਿਡਾਰੀਆਂ ਨੂੰ ਕਰੋਡ਼ਾਂ ਦੇ ਇਲਾਮਾਂ ਨਾਲ ਸਨਮਾਨਿਆਂ ਗਿਆ। ਉਨ੍ਹਾਂ ਕ੍ਰਿਕਟ ਟੂਰਨਾਮੈਂਟ ਪ੍ਰਬੰਧਕੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਪਿੰਡਾਂ ਵਿਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਟੂਰਨਾਮੈਂਟ ਦੇ ਸਫਲ ਆਯੋਜਨ ਲਈ ਗੋਰਾ ਵਿਰਕ, ਰੋਹਿਨ ਪੰਡਿਤ, ਜੀਤੀ, ਸ਼ੇਰਾ ਖੁੱਡਾ, ਅਰਸ਼ ਪਵਾਰ, ਹਰਵਿੰਦਰ ਸਨੌਰ, ਰੋਸ਼ੀ ਸਮਾਣਾ, ਸੰਦੀਪ ਸਪੇਨ, ਗੁਰਿੰਦਰ ਜਰਮਨ, ਮਨੀ ਗੋਪਾਲਪੁਰ ਅਤੇ ਸਮੂਹ ਮੈਂਬਰ ਸਾਹਿਬਾਨ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਜੇਤੂ ਟੀਮਾਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ, ਪਿੰਡ ਵਾਸੀ ਅਤੇ ਨੌਜਵਾਨ ਹਾਜ਼ਰ ਸਨ।