ਸਰਪਲੱਸ ਬਿਜਲੀ ਦੇ ਦਾਅਵੇ ਫੋਕੇ, ਕੱਟਾਂ ਕਾਰਨ ਜਨਤਾ ਪਰੇਸ਼ਾਨ : ਭੁੱਟਾ
ਸਰਪਲੱਸ ਬਿਜਲੀ ਦੇ ਦਾਅਵੇ ਫੋਕੇ, ਕੱਟਾਂ ਕਾਰਨ ਜਨਤਾ ਪਰੇਸ਼ਾਨ : ਭੁੱਟਾ
Publish Date: Sun, 26 Apr 2026 06:38 PM (IST)
Updated Date: Sun, 26 Apr 2026 06:40 PM (IST)
ਫ਼ਾਈਲ : 19-ਪਿੰਡ ਤਰਖਾਣ ਮਾਜਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਬਲਜੀਤ ਸਿੰਘ ਭੁੱਟਾ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਤਰਖਾਣ ਮਾਜਰਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਪੰਜਾਬ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿਚ ਸਰਪਲੱਸ ਬਿਜਲੀ ਹੋਣ ਦੇ ਝੂਠੇ ਦਾਅਵੇ ਕਰ ਰਹੇ ਹਨ, ਜਦਕਿ ਪਿੰਡਾਂ ਵਿਚ ਸਾਰੀ ਰਾਤ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ। ਭੁੱਟਾ ਨੇ ਦੱਸਿਆ ਕਿ ਪਿਛਲੇ 5 ਦਿਨਾਂ ਤੋਂ ਪਿੰਡਾਂ ਵਿਚ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਮਜ਼ਦੂਰਾਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਉਹ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਵੱਡੇ ਪੱਧਰ ਤੇ ਸੰਘਰਸ਼ ਵਿੱਢਣਗੇ। ਇਸ ਮੌਕੇ ਮਨਜੀਤ ਸਿੰਘ ਮਾਨ ਖਾਨਪੁਰ, ਹਰਪ੍ਰੀਤ ਸਿੰਘ ਤਲਾਣੀਆਂ, ਯਾਦਵਿੰਦਰ ਸਿੰਘ ਰੁੜਕੀ, ਦਲਜੀਤ ਸਿੰਘ ਤਰਖਾਣ ਮਾਜਰਾ, ਬਲਜਿੰਦਰ ਕੌਰ, ਪ੍ਰੀਤੀ ਰਾਣੀ ਅਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ।