ਲੋਕਾਂ ਦੇ ਮਿਲੇ ਪਿਆਰ ਨੂੰ ਦੇਖ ਭਾਵੁਕ ਹੋਏ ਸੀਐੱਮ ਮਾਨ
ਲੋਕਾਂ ਦੇ ਮਿਲੇ ਪਿਆਰ ਨੂੰ ਦੇਖ ਭਾਵੁਕ ਹੋਏ ਸੀਐੱਮ ਮਾਨ
Publish Date: Sat, 09 May 2026 06:32 PM (IST)
Updated Date: Sun, 10 May 2026 04:09 AM (IST)

ਸ਼ੁਕਰਾਨਾ ਯਾਤਰਾ ਦੌਰਾਨ ਭਵਾਨੀਗੜ੍ਹ ਦੇ ਪਿੰਡ ਫੱਗੂਵਾਲਾ ਪਹੁੰਚੇ ਮਾਨ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਲਈ ਬਲ ਬਖ਼ਸ਼ਣ ਵਾਸਤੇ ਅਕਾਲ ਪੁਰਖ ਦਾ ਕੋਟਿਨ-ਕੋਟ ਸ਼ੁਕਰਾਨਾ ਕਰਨ ਲਈ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਦੌਰਾਨ ਭਵਾਨੀਗੜ੍ਹ ਦੇ ਪਿੰਡ ਫੱਗੂਵਾਲਾ ਪਹੁੰਚੇ। ਸੀਐੱਮ ਮਾਨ ਲੋਕਾਂ ਵੱਲੋਂ ਮਿਲੇ ਅਥਾਹ ਪਿਆਰ ਨੂੰ ਦੇਖ ਕੇ ਭਾਵੁਕ ਹੋ ਗਏ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ। ਸੀਐੱਮ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹਾਲ ਹੀ ਵਿੱਚ ਲਾਗੂ ਕੀਤੇ ਗਏ ਬੇਅਦਬੀ ਵਿਰੋਧੀ ਕਾਨੂੰਨ ਨਾਲ ਪੰਜਾਬ ਦੇ ਲੋਕਾਂ ਨੂੰ ਬੇਹੱਦ ਰਾਹਤ ਅਤੇ ਸੰਤੁਸ਼ਟੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਲੋਕਾਂ ਨੂੰ ਬੇਅਦਬੀ ਦੀਆਂ ਘਟਨਾਵਾਂ ਕਾਰਨ ਦੁੱਖ ਸਹਿਣਾ ਪਿਆ ਅਤੇ ਬੇਅਦਬੀ ਵਿੱਚ ਸ਼ਾਮਲ ਦੋਸ਼ੀ ਅਕਸਰ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਜ਼ਮਾਨਤ ਪ੍ਰਾਪਤ ਕਰ ਲੈਂਦੇ ਸਨ। ਇਸ ਨਵੇਂ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਲੰਬੀ ਕੈਦ ਅਤੇ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਪਹਿਲਾਂ ਹੀ ਰਾਜਪਾਲ ਵੱਲੋਂ ਸਹਿਮਤੀ ਮਿਲ ਚੁੱਕੀ ਹੈ ਅਤੇ ਕਾਨੂੰਨ ਵਾਪਸ ਲੈਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੀ ਸਿੱਖ ਸੰਗਤ ਵੱਲੋਂ ਇਸ ਕਾਨੂੰਨ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਸਿਰਫ਼ ਕੁਝ ਸਿਆਸੀ ਤੌਰ ’ਤੇ ਪ੍ਰੇਰਿਤ ਲੋਕ ਹੀ ਇਸਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਰ-ਵਾਰ ਲੋਕਾਂ ਦੀਆਂ ਮੰਗਾਂ ਦੇ ਬਾਵਜੂਦ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀਆਂ ਜਦੋਂ ਕਿ ਪੰਜਾਬ ਸਰਕਾਰ ਨੇ ਭਵਿੱਖ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ।