ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕੀਤੇ ਵਾਧੇ ਵਿਰੁੱਧ ਅੱਜ ਕਾਂਗਰਸ ਪਾਰਟੀ ਨੇਤਾ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੇ ਪੱਧਰ ’ਤੇ ਕਾਂਗਰਸ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਇਸ ਤੋਂ ਪਹਿਲਾਂ ਹਲਕਾ ਬੱਸੀ ਪਠਾਣਾ ਕਾਂਗਰਸ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ ਵਿੱਚ ਪਾਰਟੀ ਵਰਕਰਾਂ ਤੋਂ ਇਲਾਵਾ ਮਜ਼ਦੂਰ ਯੂਨੀਅਨ ਆਗੂਆਂ ਨੇ ਸ਼ਿਰਕਤ ਕੀਤੀ।

ਪੰਜਾਬੀ ਜਾਗਰਣ, ਬੱਸੀ ਪਠਾਣਾ। ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਕੀਤੇ ਵਾਧੇ ਵਿਰੁੱਧ ਅੱਜ ਕਾਂਗਰਸ ਪਾਰਟੀ ਨੇਤਾ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੇ ਪੱਧਰ ’ਤੇ ਕਾਂਗਰਸ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਇਸ ਤੋਂ ਪਹਿਲਾਂ ਹਲਕਾ ਬੱਸੀ ਪਠਾਣਾ ਕਾਂਗਰਸ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ ਵਿੱਚ ਪਾਰਟੀ ਵਰਕਰਾਂ ਤੋਂ ਇਲਾਵਾ ਮਜ਼ਦੂਰ ਯੂਨੀਅਨ ਆਗੂਆਂ ਨੇ ਸ਼ਿਰਕਤ ਕੀਤੀ।