ਗੁਰਸ਼ਰਨ ਰੰਧਾਵਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਗੁਰਸ਼ਰਨ ਕੌਰ ਰੰਧਾਵਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
Publish Date: Sun, 03 May 2026 04:28 PM (IST)
Updated Date: Sun, 03 May 2026 04:29 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਬੀਤੇ ਦਿਨੀਂ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨਾਲ ਆਪਣੇ ਪਰਿਵਾਰ ਸਮੇਤ ਮੁਲਕਾਤ ਕੀਤੀ। ਇਸ ਮੌਕੇ ਗੁਰਸ਼ਰਨ ਰੰਧਾਵਾ ਨਾਲ ਉਨਾਂ ਦੇ ਪਤੀ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ, ਵੱਡੇ ਪੁੱਤਰ ਡਾ. ਕਰਨਸ਼ੇਰ ਸਿੰਘ ਰੰਧਾਵਾ ਤੇ ਛੋਟੇ ਪੁੱਤਰ ਐਡਵੋਕੇਟ ਗੁਰਸ਼ੇਰ ਸਿੰਘ ਰੰਧਾਵਾ ਵੀ ਹਾਜ਼ਰ ਸਨ। ਬੀਬੀ ਰੰਧਾਵਾ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਸਾਦਗੀ, ਦੂਰਦਰਸ਼•ੀ ਸੋਚ ਅਤੇ ਲੋਕਾਂ ਪ੍ਰਤੀ ਸਮਰਪਣ ਭਾਵਨਾ ਦੇਸ਼ ਦੇ ਹਰ ਨਾਗਰਿਕ ਅਤੇ ਨੇਤਾ ਨੂੰ ਚੰਗੀ ਪ੍ਰੇਰਨਾ ਦਿੰਦੀ ਹੈ। ਬੀਬੀ ਰੰਧਾਵਾ ਨੇ ਦੱਸਿਆ ਕਿ ਕਾਂਗੜਾ ਵਿਖੇ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਨੂੰ 10 ਰੋਜ਼ਾ ਟਰੇਨਿੰਗ ਕੈਂਪ ਲਾ ਕੇ ਪੂਰੀ ਤਰ੍ਹਾਂ ਮਜ਼ਬੂਤ ਤੇ ਦ੍ਰਿੜ ਇਰਾਦੇ ਵਾਲੇ ਲੀਡਰ ਬਣਨ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਸੰਗਠਨ ਸਿਰਜਨ ਅਭਿਆਨ ਵਿੱਚੋਂ ਨਿਕਲੇ ਜਿਲ੍ਹਾ ਪ੍ਰਧਾਨ ਪਹਿਲਾ ਨਾਲੋਂ ਵਧੇਰੇ ਮਜਬੂਤ ਹੋ ਕੇ ਲੋਕਾਂ ’ਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਬਿਤਾਇਆ ਤੇ ਇਸੇ ਦੌਰਾਨ ਉਨਾਂ ਨੂੰ ਕਾਂਗਰਸ ਦੇ ਸੰਗਠਨ ਨੂੰ ਮਜਬੂਤ ਬਣਾਉਣ ਲਈ ਬਹੁਤ ਸਾਰੀਆਂ ਉਦਾਹਰਨਾਂ ,ਕਹਾਵਤਾਂ ਅਤੇ ਪੁਰਾਤਨ ਕਾਲ ਦੀਆਂ ਕਹਾਣੀਆਂ ਤੱਕ ਸੁਣਾਈਆਂ ਅਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਜ਼ਮੀਨ ਨਾਲ ਜੁੜਕੇ ਲੋਕ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਗੁਰਸ਼ਰਨ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਮਹਿਲਾਵਾਂ ਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ ਤੇ ਨਾਲ ਹੀ ਪੁਰਾਣੇ ਕਾਂਗਰਸੀਆਂ ਨੂੰ ਪੂਰਾ ਮਾਣ ਸਤਿਕਾਰ ਦੇਣ ਦੀ ਗੱਲ ਵੀ ਕੀਤੀ।