ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ
ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ
Publish Date: Thu, 07 May 2026 05:31 PM (IST)
Updated Date: Fri, 08 May 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਵੱਲੋਂ ਹਲਕੇ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਹਨਾਂ ਹਲਕੇ ਦੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਲੈ ਕੇ ਗੱਲਬਾਤ ਕੀਤੀ। ਬੂਟਾ ਮੌਲਵੀਵਾਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਵਿਕਾਸ ਦੇ ਕੰਮਾਂ ਵਿੱਚ ਬੁਰੀ ਤਰ੍ਹਾਂ ਪੱਛੜ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਆਪ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਲਕਾ ਸ਼ੁਤਰਾਣਾ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ ਜਿਨਾਂ ਵਿੱਚ ਪਾਤੜਾ ਸ਼ੁਤਰਾਣਾ ਅਤੇ ਬਾਦਸ਼ਾਹਪੁਰ ਦੇ ਹਸਪਤਾਲਾਂ ਦੀ ਹਾਲਤ ਸੁਧਾਰਨ ਦੇ ਨਾਲ ਨਾਲ ਪਾਤੜਾਂ ਦੇ ਹਸਪਤਾਲ ਦਾ ਦਰਜਾ ਵਧਾ ਕੇ ਸਿਵਿਲ ਹਸਪਤਾਲ ਕਰਨ ਦੇ ਨਾਲ ਨਾਲ ਇੱਥੇ ਟਰੋਮਾ ਸੈਂਟਰ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਬਦਕਿਸਮਤੀ ਦੀ ਗੱਲ ਹੈ ਕਿ ਸਿਹਤ ਵਿੱਚ ਵੱਡੇ ਸੁਧਾਰ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਵੱਲੋਂ ਹਲਕਾ ਸ਼ੁਤਰਾਣਾ ਦੀਆਂ ਸਿਹਤ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਗਿਆ। ਸਕੂਲਾਂ ਨੂੰ ਰੰਗ-ਰੋਗਨ ਕਰ ਕੇ ਸਿੱਖਿਆ ਕ੍ਰਾਂਤੀ ਲਿਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਜਦੋਂ ਕਿ ਹਲਕਾ ਸ਼ਰਾਣਾ ਦੀਆਂ ਲਿੰਕ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋਇਆ ਹੋ ਚੁੱਕੀ ਹੈ ਕਿ ਖਨੌਰੀ ਕੈਥਲ ਰੋਡ ਉੱਤੇ ਪਿਛਲੇ ਚਾਰ ਮਹੀਨਿਆਂ ਤੋਂ ਬੱਸ ਸੇਵਾ ਠੱਪ ਪਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕਾਂਗਰਸ ਪਾਰਟੀ ਵੱਲੋਂ ਜ਼ੋਰ ਸ਼ੋਰ ਨਾਲ ਉਭਾਰਨ ਦੀ ਮੰਗ ਨੂੰ ਲੈ ਕੇ ਉਨਾਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਗੱਲ ਕੀਤੀ ਜਿੰਨਾ ਇਸ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਭਰੋਸਾ ਦਿੱਤਾ ਹੈ।