ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਡਟ ਕੇ ਖੜੀ ਰਹੀ ਹੈ : ਨਾਗਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਡ ਨੰਬਰ 10 ਤੋਂ ਕਾਂਗਰਸ ਉਮੀਦਵਾਰ ਗੁਲਸ਼ਨ ਰਾਏ ਬੋਬੀ ਤੇ ਵਾਰਡ ਨੰਬਰ 5 ਤੋਂ ਉਮੀਦਵਾਰ ਪ੍ਰਵੀਨ ਕੁਮਾਰੀ ਦੇ ਹੱਕ ’ਚ ਇਕ ਵਿਸ਼ਾਲ ਚੋਣ ਜਲਸਾ ਕਰਵਾਇਆ ਗਿਆ। ਇਸ ਚੋਣ ਜਲਸੇ ’ਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਉਮੀਦਵਾਰ ਅਤੇ ਪਾਰਟੀ ਆਗੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੌਰਾਨ ਪਹੁੰਚੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਲੋਕ-ਹਿਤੈਸ਼ੀ ਸੋਚ ਅਤੇ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਂਸਲਰਾਂ ਵੱਲੋਂ ਪਹਿਲਾਂ ਵੀ ਸਰਹਿੰਦ ਫਤਹਿਗੜ੍ਹ ਸਾਹਿਬ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ’ਚ ਸਰਕਾਰ ਆਮ ਆਦਮੀ ਪਾਰਟੀ ਦੀ ਰਹੀ, ਫਿਰ ਵੀ ਕਾਂਗਰਸੀ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਜੱਦੋਜਹਿਦ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਮਰਥਨ ਦੇ ਕੇ ਜਿਤਾਉਣ। ਇਸ ਦੌਰਾਨ ਉਮੀਦਵਾਰ ਗੁਲਸ਼ਨ ਰਾਏ ਬੋਬੀ ਅਤੇ ਪ੍ਰਵੀਨ ਕੁਮਾਰੀ ਨੇ ਵੀ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦਿੰਦੇ ਹਨ ਤਾਂ ਉਹ ਵਾਰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕਰਨਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਚੋਣ ਜਲਸੇ ਦੌਰਾਨ ਕਾਂਗਰਸ ਵਰਕਰਾਂ ਅਤੇ ਸਮਰਥਕਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰਾ ਮਾਹੌਲ ਚੋਣੀ ਰੰਗ ’ਚ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਵਾਰਡ ਨੰਬਰ 8 ਤੋਂ ਉਮੀਦਵਾਰ ਨਰਿੰਦਰ ਕੁਮਾਰ ਬਿੰਦਰ, ਵਾਰਡ ਨੰਬਰ 6 ਤੋਂ ਉਮੀਦਵਾਰ ਰਮਨ ਸਿੰਘ, ਵਾਰਡ ਨੰਬਰ 11 ਤੋਂ ਉਮੀਦਵਾਰ ਸੁਮਿਤਰਾ ਦੇਵੀ, ਵਪਾਰ ਮੰਡਲ ਦੇ ਚੇਅਰਮੈਨ ਗੁਰਸ਼ਰਨ ਸਿੰਘ ਬਿੱਟੂ, ਅੰਮ੍ਰਿਤਪਾਲ ਸਿੰਘ ਨੀਟੂ, ਮਨਦੀਪ ਸਿੰਘ ਭੀਮਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਭੁਪਿੰਦਰ ਸਿੰਘ ਬਧੌਛੀ, ਧਰਮਿੰਦਰ ਸਿੰਘ ਨਬੀਪੁਰ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਹਰਦੇਵ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਸੈਦਪੁਰਾ, ਇੰਦਰਜੀਤ ਸਿੰਘ ਬੀਬੀਪੁਰ, ਧਰਮਿੰਦਰ ਸਿੰਘ ਬਾਲਪੁਰ, ਰਗਬੀਰ ਸਿੰਘ ਬਾਵਾ, ਅਰੁਣ ਸੂਰੀ, ਡਾ. ਸੈੱਲੀ, ਹਿਮਾਂਸ਼ੂ ਪਾਠਕ, ਮਾਸਟਰ ਗੁਲਜ਼ਾਰ, ਅਸ਼ੋਕ ਕੁਮਾਰ, ਅਜੇ ਕੁਮਾਰ, ਵਿਜੇ ਕੁਮਾਰ ਅਤੇ ਵਿਸ਼ਾਲ ਕੁਮਾਰ ਮੌਜੂਦ ਸਨ।