ਕਾਂਗਰਸ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ
ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ
Publish Date: Sun, 07 Dec 2025 05:18 PM (IST)
Updated Date: Sun, 07 Dec 2025 05:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤ ਦੇ ਹਰ ਨਾਗਰਿਕ ਲਈ ਸਮਾਨ ਅਧਿਕਾਰ ਸੁਨਿਸ਼ਚਿਤ ਕਰਨ ਲਈ ਸਾਰੀ ਉਮਰ ਜੱਦੋ-ਜਹਿਦ ਕੀਤੀ। ਉਨ੍ਹਾਂ ਕਿਹਾ ਕਿ ਡਾ. ਬਾਬਾ ਸਾਹਿਬ ਅੰਬੇਡਕਰ ਨੇ ਦਬੇ ਕੁਚਲੇ ਵਰਗਾਂ ਨੂੰ ਸੰਵਿਧਾਨਕ ਹੱਕ ਦਿਵਾ ਕੇ ਭਾਰਤ ਦੇ ਲੋਕਤੰਤਰਕ ਢਾਂਚੇ ਨੂੰ ਮਜ਼ਬੂਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਡਾ. ਅੰਬੇਡਕਰ ਦੇ ਸਿਧਾਂਤਾਂ ’ਤੇ ਚੱਲਦੀ ਆਈ ਹੈ ਅਤੇ ਸਮਾਜਕ ਨਿਆਂ ਲਈ ਲੜਾਈ ਲੜਦੀ ਰਹੇਗੀ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਡਾ. ਅੰਬੇਡਕਰ ਦਾ ਦਿਖਾਇਆ ਰਾਹ ਸਮਾਜ ਵਿਚ ਸਮਾਨਤਾ ਦਾ ਰਸਤਾ ਦੱਸਦਾ ਹੈ। ਸਮਾਗਮ ਦੌਰਾਨ ਡਾ. ਅੰਬੇਡਕਰ ਦੀ ਤਸਵੀਰ ਅੱਗੇ ਫੁੱਲ ਅਰਪਿਤ ਕੀਤੇ ਗਏ ਅਤੇ ਉਨ੍ਹਾਂ ਦੇ ਜੀਵਨ, ਸੰਵਿਧਾਨ ਨਿਰਮਾਣ ਵਿਚ ਯੋਗਦਾਨ ਅਤੇ ਸਮਾਜਿਕ ਸੁਧਾਰਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਬੀਬੀ ਮਨਦੀਪ ਕੌਰ ਨਾਗਰਾ, ਕਾਂਗਰਸ ਪਾਰਟੀ ਦੇ ਕਈ ਆਗੂ, ਬਲਾਕ ਪ੍ਰਧਾਨ, ਯੂਥ ਕਾਂਗਰਸ, ਕੌਂਸਲਰ, ਮਹਿਲਾ ਕਾਂਗਰਸ, ਸੇਵਾ ਦਲ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਰਕਰ ਵੀ ਮੌਜੂਦ ਸਨ।