ਹਲਕਾ ਦਿਹਾਤੀ ਕਾਂਗਰਸ 'ਚ ਵੱਡੀ ਬਗਾਵਤ: ਦੋ ਫਾੜ ਹੋਈ ਪਾਰਟੀ, ਆਹਮੋ-ਸਾਹਮਣੇ ਹੋਏ ਆਗੂ
ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਾਲੇ ਚੱਲ ਰਹੀ ‘ਫਲੈਕਸ ਵਾਰ’ ਹੁਣ ਸਿਆਸੀ ਚਰਚਾ ਦਾ ਕੇਂਦਰ ਬਣ ਚੁੱਕੀ ਹੈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੇ ਹਲਕਾ ਦਿਹਾਤੀ ਵਿਚ ਲੱਗੇ ਬੋਰਡਾਂ ਨੇ 2027 ਵਿਚ ਚੋਣ ਲੜਣ ਦਾ ਮਿਸ਼ਨ ਸਪੱਸ਼ਟ ਕਰ ਦਿੱਤਾ ਹੈ। ਜਿਸ ਨੂੰ ਹਲਕੇ ਤੋਂ ਸਾਬਕਾ ਮੰਤਰੀ ਅਤੇ ਉਨਾਂ ਦੇ ਸਪੁੱਤਰ ਲਈ ਚੁਣੌਤੀ ਵੀ ਮੰਨਿਆ ਜਾ ਰਿਹਾ ਹੈ।
Publish Date: Sun, 24 May 2026 11:04 AM (IST)
Updated Date: Sun, 24 May 2026 11:08 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਾਲੇ ਚੱਲ ਰਹੀ ‘ਫਲੈਕਸ ਵਾਰ’ ਹੁਣ ਸਿਆਸੀ ਚਰਚਾ ਦਾ ਕੇਂਦਰ ਬਣ ਚੁੱਕੀ ਹੈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੇ ਹਲਕਾ ਦਿਹਾਤੀ ਵਿਚ ਲੱਗੇ ਬੋਰਡਾਂ ਨੇ 2027 ਵਿਚ ਚੋਣ ਲੜਣ ਦਾ ਮਿਸ਼ਨ ਸਪੱਸ਼ਟ ਕਰ ਦਿੱਤਾ ਹੈ। ਜਿਸ ਨੂੰ ਹਲਕੇ ਤੋਂ ਸਾਬਕਾ ਮੰਤਰੀ ਅਤੇ ਉਨਾਂ ਦੇ ਸਪੁੱਤਰ ਲਈ ਚੁਣੌਤੀ ਵੀ ਮੰਨਿਆ ਜਾ ਰਿਹਾ ਹੈ।
ਇਸ ਦੌਰਾਨ ਬਹਾਵਲਪੁਰ ਸਮਾਜ ਦੇ ਦੋ ਪ੍ਰਮੁੱਖ ਆਗੂਆਂ ਨੇ ਖੁੱਲ੍ਹੇ ਤੌਰ ’ਤੇ ਕਾਂਗਰਸੀ ਆਗੂ ਸੰਜੀਵ ਸ਼ਰਮਾ ਕਾਲੂ ਦੇ ਹੱਕ ਵਿਚ ਆਪਣਾ ਸਮਰਥਨ ਦੇ ਦਿੱਤਾ ਹੈ। ਇੰਪਰੂਵਮੈਂਟ ਟਰੱਸਟ ਸਾਬਕਾ ਚੇਅਰਮੈਨ ਸੰਤ ਬਾਗਾ ਤੇ ਬਹਾਵਲਪੁਰ ਸਮਾਜ ਦੇ ਸੀਨੀਅਰ ਆਗੂ ਨੰਦ ਲਾਲ ਗੁਰਾਬਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸੰਜੀਵ ਸ਼ਰਮਾ ਕਾਲੂ ਲੰਬੇ ਸਮੇਂ ਤੋਂ ਲੋਕਾਂ ਦੇ ਵਿਚ ਰਹਿ ਕੇ ਇਮਾਨਦਾਰੀ ਨਾਲ ਸਮਾਜ ਸੇਵਾ ਕਰ ਰਹੇ ਹਨ ਅਤੇ ਹਰ ਵਰਗ ਦੇ ਲੋਕਾਂ ਨਾਲ ਉਨ੍ਹਾਂ ਦਾ ਮਜ਼ਬੂਤ ਸੰਪਰਕ ਹੈ।
ਉਨ੍ਹਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਵਿਚ ਸੰਜੀਵ ਸ਼ਰਮਾ ਕਾਲੂ ਦੀ ਲੋਕਪ੍ਰਿਯਤਾ ਦਿਨੋਂ-ਦਿਨ ਵੱਧ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ, ਮਹਿਲਾਵਾਂ ਅਤੇ ਸਮਾਜਿਕ ਵਰਗ ਉਨ੍ਹਾਂ ਨਾਲ ਜੁੜ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਣ ਵਾਲੇ ਆਗੂ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਸੰਤ ਬਾਗਾ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਸੰਜੀਵ ਸ਼ਰਮਾ ਕਾਲੂ ਨੂੰ ਟਿਕਟ ਦਿੰਦੀ ਹੈ ਤਾਂ ਬਹਾਵਲਪੁਰ ਸਮਾਜ ਸਮੇਤ ਹਲਕੇ ਦੇ ਹਜ਼ਾਰਾਂ ਵਰਕਰ ਦਿਨ-ਰਾਤ ਇਕ ਕਰਕੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਮੈਦਾਨ ਵਿਚ ਉਤਰਣਗੇ। ਨੰਦ ਲਾਲ ਗੁਰਾਬਾ ਨੇ ਕਿਹਾ ਕਿ ਸੰਜੀਵ ਸ਼ਰਮਾ ਕਾਲੂ ਨੇ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਹਨ ਅਤੇ ਇਸੇ ਕਾਰਨ ਲੋਕਾਂ ’ਚ ਉਨ੍ਹਾਂ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
ਉਨ੍ਹਾਂ ਦੋਵਾਂ ਆਗੂਆਂ ਨੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਪਟਿਆਲਾ ਦਿਹਾਤੀ ਤੋਂ ਸੰਜੀਵ ਸ਼ਰਮਾ ਕਾਲੂ ਨੂੰ ਉਮੀਦਵਾਰ ਬਣਾਇਆ ਜਾਵੇ ਤਾਂ ਜੋ ਪਾਰਟੀ ਨੂੰ ਵੱਡੀ ਜਿੱਤ ਦਵਾਈ ਜਾ ਸਕੇ।