ਨਸ਼ੇ ਦੀ ਹਾਲਤ ’ਚ ਬੈਠੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ
ਨਸ਼ੇ ਦੀ ਹਾਲਤ ਵਿੱਚ ਬੈਠੇ ਮੁਲਜਮ ਨੂੰ ਪੁਲਿਸ ਨੇ ਕੀਤਾ ਕਾਬੂ
Publish Date: Sat, 17 Jan 2026 04:24 PM (IST)
Updated Date: Sat, 17 Jan 2026 04:27 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਐੱਸਆਈ ਨਾਹਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ਭਾਲ ਦੇ ਸਬੰਧ ਵਿੱਚ ਘਨੋਰ ਮੋੜ ਸੰਭੂ ਖੁਰਦ ਵਿਖੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਇਤਲਾਹ ਮਿਲੀ ਕਿ ਟੀ–ਪੁਆਇੰਟ ਰੇਲਵੇ ਸਟੇਸ਼ਨ ਦੇ ਨੇੜੇ, ਪਿੰਡ ਸੰਭੂ ਖੁਰਦ ਦੀ ਹੱਦ ਵਿੱਚ ਇੱਕ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਬੈਠਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਤੁਰੰਤ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਮੁਲਜਮ ਜਸਵੀਰ ਸਿੰਘ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।