ਔਰਤ ਨਾਲ ਕੀਤਾ ਜਬਰ ਜਨਾਹ
ਇਕੱਲੀ ਔਰਤ ਦੇਖ ਕੇ ਕੀਤਾ ਜਬਰ ਜਨਾਹ
Publish Date: Sat, 17 Jan 2026 05:08 PM (IST)
Updated Date: Sat, 17 Jan 2026 05:09 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਦਰ ਪੁਲਿਸ ਨੇ ਘਰ ’ਚ ਇਕੱਲੀ ਔਰਤ ਦੇਖ ਕੇ ਉਸ ਨਾਲ ਜਬਰ ਜਨਾਹ ਕਰਨ ਅਤੇ ਉਸ ਦੇ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇੱਕ ਔਰਤ ਨੇ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਘਰ ਵਿਚ ਇਕੱਲੀ ਸੀ ਤਾਂ ਨਵਾਬ ਖਾਨ ਵਾਸੀ ਪਿੰਡ ਸੁਰਲ ਖ਼ੁਰਦ ਉਸ ਦੇ ਘਰ ’ਚ ਦਾਖ਼ਲ ਹੋ ਗਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ। ਜਿਸ ’ਤੇ ਉਕਤ ਔਰਤ ਵੱਲੋਂ ਵਿਰੋਧ ਕਰਨ ’ਤੇ ਉਸ ਦੇ ਮੂੰਹ ’ਤੇ ਥੱਪੜ ਵੀ ਮਾਰੇ। ਥਾਣਾ ਸਦਰ ਦੀ ਪੁਲਿਸ ਨੇ ਨਵਾਬ ਖਾਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।