ਨਸ਼ੇ ਦਾ ਸੇਵਨ ਕਰ ਰਿਹਾ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰ ਰਿਹਾ ਨੌਜਵਾਨ ਕਾਬੂ
Publish Date: Sun, 22 Feb 2026 06:44 PM (IST)
Updated Date: Sun, 22 Feb 2026 06:45 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਸਮਾਣਾ : ਸਦਰ ਪੁਲਸ ਨੇ ਹੈਰੋਇਨ ਦੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਲਾਈਟਰ ਤੇ ਸਿਲਵਰ ਪੇਪਰ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਡਰੋਲਾ ਵਜੋਂ ਹੋਈ ਹੈ। ਸਦਰ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸਬ-ਇੰਸਪੈਕਟਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਅਸਰਪੁਰ ਚੁਪਕੀ ਟੋਲ ਪਲਾਜ਼ਾ ਤੇ ਮੌਜੂਦ ਸਨ। ਉਸ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਪਿੰਡ ਡਰੋਲੀ ਦੀ ਅਨਾਜ ਮੰਡੀ ਕੋਲ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਹੈ। ਪੁਲਿਸ ਪਾਰਟੀ ਨੇ ਮੌਕੇ ਤੇ ਰੇਡ ਕਰਕੇ ਇੱਕ ਲਾਈਟਰ ਅਤੇ ਸਿਲਵਰ ਪੇਪਰ ਬਰਾਮਦ ਕੀਤਾ, ਜਿਸ ਤੋਂ ਬਾਅਦ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਅਦਾਲਤ ਦੇ ਹੁਕਮਾਂ ਤੇ ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ।