43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਕਰਵਾਇਆ
43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਦਾ ਆਯੋਜਨ
Publish Date: Sat, 06 Sep 2025 05:15 PM (IST)
Updated Date: Sat, 06 Sep 2025 05:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਉਮੰਗ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟ੍ਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ ਦੀ ਅਗਵਾਈ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ। ਜਦਕਿ ਸੈਮੀਨਾਰ ਸਬੰਧੀ ਵਿਸਥਾਰਿਕ ਜਾਣਕਾਰੀ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਮਹਿਕਮੇ ਦੇ ਟ੍ਰੇਨਿਗ ਸਕੂਲ ਤੋਂ ਇੰਸਪੈਕਟਰ ਜਸਪਾਲ ਸਿੰਘ ਅਤੇ ਉਮੰਗ ਟੀਮ ਦੇ ਹੋਰਨਾਂ ਮੈਂਬਰਾ ਤੋਂ ਇਲਾਵਾ ਰਿਟਾਇਰਡ ਲੈਕਚਰਾਰ ਤੀਰਥ ਤੱਕਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸੈਮੀਨਾਰ ਵਿੱਚ ਸਾਈਬਰ ਅਪਰਾਧਾਂ ਦੇ ਵਧ ਰਹੇ ਮਾਮਲਿਆਂ ‘ਤੇ ਚਰਚਾ ਕੀਤੀ ਗਈ। ਪ੍ਰਧਾਨ ਅਰਵਿੰਦਰ ਸਿੰਘ ਨੇ ਸੈਮੀਨਾਰ ਦੌਰਾਨ ਬੈਠੇ ਮਹਿਕਮੇ ਦੇ ਵੱਖ ਵੱਖ ਜਿਲਿਆਂ ਵਿਚਲੇ ਡਿਪੂਆਂ ਦੇ 40 ਦੇ ਕਰੀਬ ਡਰਾਈਵਰ, ਕੰਡਕਟਰ ਅਤੇ ਹੋਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਡਿਜ਼ਿਟਲ ਯੁੱਗ ਵਿੱਚ ਲੋਕਾਂ ਦੀਆਂ ਬੈਂਕਿੰਗ ਜਾਣਕਾਰੀਆਂ, ਸੋਸ਼ਲ ਮੀਡੀਆ ਖਾਤੇ ਤੇ ਨਿੱਜੀ ਡਾਟਾ ਸਭ ਤੋਂ ਵੱਧ ਖ਼ਤਰੇ ’ਚ ਹਨ। ਇਸ ਲਈ ਹਰ ਨਾਗਰਿਕ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਸੈਮੀਨਾਰ ਵਿੱਚ ਹਾਜ਼ਰ ਹੋਏ ਕਰਮਚਾਰੀਆਂ ਨੇ ਉਮੰਗ ਵੈੱਲਫੇਅਰ ਫਾਊਂਡੇਸ਼ਨ ਦੀ ਇਸ ਕੋਸ਼ਿਸ਼ ਦੀ ਪ੍ਰਸ਼ੰਸਾ ਕੀਤੀ।