ਦੋ ਵਾਰ ਕੌਂਸਲਰ ਰਹੇ ਦਲਵੀਰ ਸੱਗੂ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਿਲ
ਦੋ ਵਾਰ ਕੌਂਸਲਰ ਰਹੇ ਦਲਵੀਰ ਸਿੰਘ ਸੱਗੂ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਿਲ
Publish Date: Tue, 12 May 2026 04:52 PM (IST)
Updated Date: Tue, 12 May 2026 04:54 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸੂਬੇ ਅੰਦਰ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਸਬੰਧ ’ਚ ਜਿੱਥੇ ਇੱਕ ਪਾਸੇ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਆਪਣੇ ਪੱਧਰ ਉੱਤੇ ਜੋੜ ਤੋੜ ਕਰਨ ਤੋਂ ਇਲਾਵਾ ਆਪਣੇ ਉਮੀਦਵਾਰ ਚੋਣ ਮੈਦਾਨ ’ਚ ਉਤਾਰਨ ਦੇ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਕੜੀ ਤਹਿਤ ਅੱਜ ਦੋ ਵਾਰ ਕੌਂਸਲਰ ਰਹੇ ਆਮ ਆਦਮੀ ਪਾਰਟੀ ਦੇ ਆਗੂ ਦਲਵੀਰ ਸਿੰਘ ਸੱਗੂ ਵੱਲੋਂ ਪਾਰਟੀ ਨੂੰ ਅਲਵਿਦਾ ਆਖਦਿਆਂ ਹੋਇਆਂ ਆਪਣੇ ਸਾਥੀਆਂ ਸਣੇ ਅਕਾਲੀ ਦਲ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਦਲਬੀਰ ਸਿੰਘ ਸੱਗੂ ਅਤੇ ਉਸਦੇ ਸਾਥੀ ਕਮਲਜੋਤ ਸਿੰਘ ਪੰਨੂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਗੜ੍ਹੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਨਗਰ ਕੌਂਸਲ ਦੀਆਂ 31 ਵਾਰਡਾਂ ਦੇ ਵਿੱਚ ਪਾਰਟੀ ਸਿੰਬਲ ਤੋਂ ਉਮੀਦਵਾਰ ਚੋਣ ਮੈਦਾਨ ’ਚ ਉਤਾਰੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜੀ ਵੱਲੋਂ ਸਾਬਕਾ ਕੌਂਸਲਰ ਦਲਵੀਰ ਸਿੰਘ ਸੱਗੂ ਨੂੰ ਵਾਰਡ ਨੰਬਰ 30 ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਉਮੀਦਵਾਰ ਅਤੇ ਕਮਲਜੋਤ ਸਿੰਘ ਪੰਨੂ ਨੂੰ ਵਾਰਡ ਨੰਬਰ 28 ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਜੱਸੀ, ਜੋਗਿੰਦਰ ਸਿੰਘ ਮਠਾੜੂ, ਕੁਲਵਿੰਦਰ ਸਿੰਘ ਕਾਲੋ ਮਾਜਰਾ ਅਤੇ ਹਰਭਜਨ ਸਿੰਘ ਚੱਕ ਮੌਜੂਦ ਸਨ।