ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ
Publish Date: Mon, 27 Apr 2026 06:14 PM (IST)
Updated Date: Mon, 27 Apr 2026 06:19 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਗੁਰਦੁਆਰਾ ਖਾਲਸਾ ਜੰਗੀ ਜਥਾ ਵੱਲੋਂ ਅਤੇ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਦਸਤਾਰ ਮੁਕਾਬਲਾ ਅਤੇ ਦੁਮਾਲੇ ਮੁਕਾਬਲੇ ਅਤੇ ਬੱਚਿਆਂ ਤੋਂ ਸਿੱਖ ਇਤਿਹਾਸ ਦੇ ਪ੍ਰਸ਼ਨ ਉੱਤਰ ਪੁੱਛੇ ਗਏ ਜਿਸ ਵਿਚ ਉਹਦੇ ਕਰੀਬ ਬੱਚਿਆਂ ਨੇ ਦਸਤਾਰ ਅਤੇ ਦੁਮਾਲੇ ਮੁਕਾਬਲਿਆਂ ’ਚ ਹਿੱਸਾ ਲਿਆ। ਮੁਕਾਬਲਿਆਂ ’ਚ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਸਾਬਕਾ ਵਿਦੇਸ਼ ਰਾਜ ਮੰਤਰੀ ਬੀਜੇਪੀ ਦੇ ਸੀਨੀਅਰ ਲੀਡਰ ਪ੍ਰਨੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਮਰਿੰਦਰ ਸਿੰਘ ਬਜਾਜ ਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਪੁੱਜੇ। ਇਸ ਮੌਕੇ ਪਦਮ ਸ਼੍ਰੀ ਡਾ. ਜਗਜੀਤ ਸਿੰਘ ਦਰਦੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ ਗਈ। ਤਿੰਨ ਭਾਗਾਂ ਦੇ ਵਿਚ ਦਸਤਾਰ ਮੁਕਾਬਲੇ ਕਰਵਾਏ ਗਏ, ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਅਤੇ ਰਾਸ਼ੀ ਦਿੱਤੀ ਗਈ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਪ੍ਰਨੀਤ ਕੌਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਜੋ ਕਦਮ ਹੈ। ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਇਹ ਬੱਚੇ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ ਅਤੇ ਇਹੀ ਬੱਚਿਆਂ ਨੇ ਗੁਰੂ ਘਰਾਂ ’ਚ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ ਤੇ ਸਿੱਖੀ ਸਾਡੀ ਸ਼ਾਨ ਹੈ ਜੋ ਸਾਨੂੰ ਗੁਰੂਆਂ ਨੇ ਬਖਸ਼ੀ ਹੋਈ ਦਾਤ ਹੈ ਸੋ ਅਜਿਹੇ ਉਪਰਾਲੇ ਪ੍ਰਬੰਧਕ ਕਮੇਟੀ ਨੂੰ ਕਰਨੇ ਚਾਹੀਦੇ ਹਨ ਅਤੇ ਸ਼ਲਾਘਾ ਯੋਗ ਕਦਮ ਹੈ। ਇਸ ਮੌਕੇ ਆਏ ਹੋਏ ਮੁੱਖ ਮਹਿਮਾਨਾਂ ਗੁਰਦੁਆਰਾ ਖਾਲਸਾ ਜੰਗੀ ਜਥਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਇਸ ਸਮੇਂ ਅਮਰਪਾਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪੀਤਾ, ਭੁਪਿੰਦਰਪਾਲ ਸਿੰਘ, ਗੁਰਿੰਦਰ ਸਿੰਘ ਘੋਨਾ, ਐਮਸੀ ਰਣਜੀਤ ਸਿੰਘ ਚੰਡੋਕ, ਰਵਿੰਧਰ ਪਾਲ ਸ਼ਿੰਘ ਜੋਨੀ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।