ਡੀਏਵੀ ਸਕੂਲ ਪਟਿਆਲਾ ਵੱਲੋਂ ਚਲਾਈ ਸਫਾਈ ਮੁਹਿੰਮ
ਡੀਏਵੀ ਸਕੂਲ ਪਟਿਆਲਾ ਵੱਲੋਂ ਸਫ਼ਾਈ ਅਭਿਆਨ ਚਲਾਇਆ
Publish Date: Wed, 29 Apr 2026 04:36 PM (IST)
Updated Date: Thu, 30 Apr 2026 04:05 AM (IST)
-ਵਿਦਿਆਰਥੀਆਂ ਨੂੰ ਆਪਣੇ-ਆਲੇ ਦੁਆਲੇ ਸਫਾਈ ਰੱਖਣ ਲਈ ਪ੍ਰੇਰਿਆ
-ਵਾਾਵਰਣ ਸੁਰੱਖਿਆ ਤੇ ਕਚਰਾ ਪ੍ਰਬੰਧਨ ਦੀ ਮਹੱਤਤਾ ਬਾਰੇ ਦੱਸਿਆ
ਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਮਿਸ਼ਨ ਕਲੀਨ ਪਟਿਆਲਾ ਦੇ ਤਹਿਤ ਇੱਕ ਸਫ਼ਾਈ ਮੁਹਿੰਮ ਚਲਾਈ ਗਈ । ਇਸ ਗਤੀਵਿਧੀ ਵਿੱਚ ਐਨ.ਸੀ.ਸੀ. ਅਤੇ ਇਕੋ ਕਲੱਬ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਸਫ਼ਾਈ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿੱਚ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ।ਇਸ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਗੁਰਕਰਨ ਸਿੰਘ ਕਾਰਜਕਾਰੀ ਇੰਜੀਨੀਅਰ ਅਤੇ ਨੋਡਲ ਅਧਿਕਾਰੀ ਮਿਸ਼ਨ ਕਲੀਨ ਪਟਿਆਲਾ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਲਗਾਤਾਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਪਾਲਿਊਸ਼ਨ ਕੰਟਰੋਲ ਬੋਰਡ ਦੀ ਕਨਸਲਟੈਂਟ ਸਵਾਤੀ ਡੇ ਨੇ ਵਾਤਾਵਰਣ ਸੁਰੱਖਿਆ ਅਤੇ ਕਚਰਾ ਪ੍ਰਬੰਧਨ ਦੀ ਮਹੱਤਤਾ ਉੱਤੇ ਚਾਨਣ ਪਾਇਆ। ਮਿਊਂਸਿਪਲ ਕਾਰਪੋਰੇਸ਼ਨ ਪਟਿਆਲਾ ਤੋਂ ਰਿਸ਼ਭ ਗੁਪਤਾ ਵੀ ਇਸ ਮੌਕੇ ਤੇ ਮੌਜੂਦ ਸਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਆਯੋਜਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।
ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਕਿਹਾ ਕਿ ‘ਸਕੂਲ ਆਪਣੇ ਵਿਦਿਆਰਥੀਆਂ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਵਧਾਉਣ ਲਈ ਅਜਿਹੀਆਂ ਪ੍ਰਭਾਵਸ਼ਾਲੀ ਪਹਿਲਾਂ ਲਈ ਵਚਨਬੱਧ ਹੈ।’ ਉਨ੍ਹਾਂ ਨੇ ਇਸ ਪਹਿਲ ਦੇ ਸਫਲ ਆਯੋਜਨ ਲਈ ਇਕੋ ਕਲੱਬ ਇੰਚਾਰਜ ਮਧੁ ਖੰਨਾ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।