ਡੀਬੀਯੂ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆ
Publish Date: Fri, 30 Jan 2026 07:25 PM (IST)
Updated Date: Fri, 30 Jan 2026 07:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਗਣਤੰਤਰ ਦਿਵਸ ਦੇ ਮੌਕੇ ’ਤੇ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਫਤਹਿਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਪੰਜਾਬ ਸਰਕਾਰ ਵੱਲੋਂ ਡਾ. ਕੁਲਭੂਸ਼ਣ, ਡਾਇਰੈਕਟਰ ਕੈਂਪਸ ਅਤੇ ਡਾ. ਪ੍ਰਭਜੋਤ ਸਿੰਘ, ਡਿਪਟੀ ਡਾਇਰੈਕਟਰ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ, ਸਹਾਇਕ ਰਜਿਸਟਰਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਦਰਸ਼ਨਾ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਐੱਸਡੀਐੱਮ, ਅਮਲੋਹ ਚਤਨ ਬੰਗੜ ਦੁਆਰਾ ਸਨਮਾਨਿਤ ਕੀਤਾ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ, ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ, ਡਾ. ਤਜਿੰਦਰ ਕੌਰ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੇ ਇਸ ਸਨਮਾਨ ਲਈ ਵਧਾਈ ਦਿੱਤੀ।