ਡੀਬੀਜੀਐਸ ਦੇ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਡੀਬੀਜੀਐਸ ਦੇ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Sat, 16 May 2026 05:43 PM (IST)
Updated Date: Sat, 16 May 2026 05:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਨੇ ਇਕ ਵਾਰ ਫਿਰ 12ਵੀਂ ਦੀ ਸੀਬੀਐਸਈ ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਹ ਉੱਤਮ ਨਤੀਜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕਠਿਨ ਮੇਹਨਤ, ਸਮਰਪਣ ਅਤੇ ਵਿਦਿਅਕ ਭਾਵਨਾ ਦਾ ਪ੍ਰਤੀਕ ਹਨ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਕੋਮਲਪ੍ਰੀਤ ਕੌਰ ਨੇ ਦੂਜਾ, ਅਵਨੀ ਗੁਪਤਾ ਨੇ ਤੀਜਾ ਅਤੇ ਲਵਲੀਨ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਸਮੂਹ ਸਮਾਜ ਨੂੰ ਮਾਣ ਮਹਿਸੂਸ ਹੋਇਆ ਹੈ। ਸਕੂਲ ਵੱਲੋਂ ਵਿਸ਼ਾ-ਵਾਰ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਹਰਸ਼ਪ੍ਰੀਤ ਸਿੰਘ, ਗੌਰੀ ਵੈਸ਼ਣਵ, ਪਰਨੀਤ ਕੌਰ, ਦੀਕਸ਼ਾ ਠਾਕੁਰ, ਹਸਰੀਤ ਕੌਰ, ਅੰਸ਼ਿਕਾ ਸ਼ਰਮਾ, ਕਾਸ਼ਿਕਾ, ਕੇਸ਼ਵ ਵਰਮਾ ਅਤੇ ਸਾਂਵੀ ਦੀ ਵੀ ਵਿਸ਼ੇਸ਼ ਸਰਾਹਨਾ ਕੀਤੀ ਗਈ, ਜਿਨ੍ਹਾਂ ਨੇ ਆਪਣੇ-ਆਪਣੇ ਵਿਸ਼ਿਆਂ ਵਿੱਚ ਸ਼ਲਾਘਾਯੋਗ ਅੰਕ ਪ੍ਰਾਪਤ ਕੀਤੇ। ਪ੍ਰਿੰਸੀਪਲ ਇੰਦੁ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲਗਨ, ਧੀਰਜ ਅਤੇ ਕਠਿਨ ਮੇਹਨਤ ਦੀ ਪ੍ਰਸ਼ੰਸਾ ਕੀਤੀ। ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵੀ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਕਾਬਿਲ-ਏ-ਤਾਰੀਫ਼ ਨਤੀਜੇ ਲਈ ਦਿਲੋਂ ਵਧਾਈ ਦਿੱਤੀ।