ਡੀਬੀਯੂ ਸਕੂਲ ਆਫ ਫਾਰਮੇਸੀ ’ਚ ਐਲੂਮਨੀ ਮੀਟ ਕਰਵਾਈ
ਡੀਬੀਯੂ ਸਕੂਲ ਆਫ ਫਾਰਮੇਸੀ ਦਾ ਐਲੂਮਨਾਈ ਮੀਟ: ਯਾਦਾਂ, ਪ੍ਰੇਰਣਾ ਅਤੇ ਕਰੀਅਰ ਸੂਝਾਂ ਦਾ ਮੇਲਾ
Publish Date: Tue, 05 May 2026 05:58 PM (IST)
Updated Date: Tue, 05 May 2026 05:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ਇਕ ਰੰਗੀਨ ਐਲੂਮਨੀ ਮੀਟ ਕਰਵਾਈ ਗਈ। ਸਮਾਗਮ ’ਚ ਸਵਾਗਤ ਸੰਬੋਧਨ, ਇੰਟਰਐਕਟਿਵ ਸੈਸ਼ਨ ਅਤੇ ਦਿਲ ਨੂੰ ਛੂਹਣ ਵਾਲੀਆਂ ਯਾਦਾਂ ਸ਼ਾਮਲ ਸਨ। ਸਕੂਲ ਆਫ ਫਾਰਮੇਸੀ ਦੀ ਪ੍ਰਿੰਸੀਪਲ ਡਾ. ਪੂਜਾ ਗੁਲਾਟੀ ਨੇ ਪ੍ਰੇਰਣਾਦਾਇਕ ਸੰਬੋਧਨ ਦਿੱਤਾ, ਜਿਸ ਵਿਚ ਉਨ੍ਹਾਂ ਨੇ ਫਾਰਮੇਸੀ ਖੇਤਰ ਵਿਚ ਨਿਰੰਤਰ ਸਿੱਖਣ, ਪੇਸ਼ੇਵਰ ਨੈਤਿਕਤਾ ਅਤੇ ਸਮਰਪਣ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਲਮਨੀ ਦੀਆਂ ਪ੍ਰਾਪਤੀਆਂ ਤੋਂ ਪ੍ਰੇਰਣਾ ਲੈਣ। ਸਮਾਗਮ ਨੂੰ ਯੂਨੀਵਰਸਿਟੀ ਪ੍ਰਬੰਧਨ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਹੋਰ ਵੀ ਸ਼ਾਨ ਮਿਲੀ। ਚਾਂਸਲਰ ਡਾ. ਜੋਰਾ ਸਿੰਘ ਨੂੰ ਵਧਾਈ ਦਿੱਤੀ ਅਤੇ ਐਲੂਮਨਾਈ ਸੰਬੰਧਾਂ ਨੂੰ ਮਜ਼ਬੂਤ ਕਰਨ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਇਸ ਪਹਿਲ ਦੀ ਸਰਾਹਨਾ ਕੀਤੀ। ਵਾਈਸ ਚਾਂਸਲਰ ਪ੍ਰੋ. (ਡਾ.) ਹਰਸ਼ ਸਦਾਵਰਤੀ ਨੇ ਵੀ ਫਾਰਮੇਸੀ ਫੈਕਲਟੀ ਦੀ ਪ੍ਰਸ਼ੰਸਾ ਕਰਦੇ ਹੋਏ ਸੰਸਥਾ ਦੇ ਵਿਕਾਸ ਅਤੇ ਵਿਦਿਆਰਥੀ ਉੱਨਤੀ ’ਚ ਐਲਮਨਾਈ ਦੀ ਭੂਮਿਕਾ ਨੂੰ ਉਜਾਗਰ ਕੀਤਾ।