ਕੰਮਾਂ ਦਾ ਲਾਭ ਆਪ ਉਮੀਦਵਾਰਾਂ ਨੂੰ ਮਿਊਂਸਪਲ ਚੋਣਾਂ ’ਚ ਮਿਲਣਾ ਤੈਅ : ਸੂਦ
ਕੰਮਾਂ ਦਾ ਲਾਭ ਆਪ ਉਮੀਦਵਾਰਾਂ ਨੂੰ ਮਿਉਂਸਪਲ ਚੋਣਾਂ ਵਿੱਚ ਮਿਲਣਾ ਤੈਅ: ਦੀਪਕ ਸੂਦ
Publish Date: Mon, 18 May 2026 04:15 PM (IST)
Updated Date: Mon, 18 May 2026 04:15 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿਚ ਜਿੱਥੇ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਉੱਥੇ ਬੇਮਿਸਾਲ ਵਿਕਾਸ ਦੇ ਕੰਮ ਕੀਤੇ ਗਏ ਹਨ, ਜਿਨਾਂ ਦਾ ਲਾਭ ਆਪ ਦੇ ਉਮੀਦਵਾਰਾਂ ਨੂੰ ਮਿਊਂਸਪਲ ਚੋਣਾਂ ’ਚ ਮਿਲਣਾ ਤੈਅ ਹੈ। ਚੇਅਰਮੈਨ ਦੀਪਕ ਸੂਦ ਨੇ ਲੋਕਾਂ ਨੂੰ ਆਪ ਉਮੀਦਵਾਰਾਂ ਦੇ ਹੱਕ ’ਚ ਵੋਟਿੰਗ ਕਰਨ ਲਈ ਅਪੀਲ ਕਰਦਿਆਂ ਕੀਤਾ। ਸੂਦ ਨੇ ਕਿਹਾ ਕਿ ਪਾਰਟੀ ਨੇ ਆਪਣੇ ਸਵਾ ਚਾਰ ਸਾਲ ਦੇ ਕਾਰਜਕਾਲ ਵਿਚ ਸਾਰੇ ਚੋਣ ਵਾਅਦੇ ਦੇ ਪੂਰੇ ਕਰਨ ਦੇ ਨਾਲ ਨਾਲ ਸੂਬੇ ਵਿਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨ ਲਿਆ ਕੇ ਇੱਕ ਮਿਸਾਲ ਪੈਦਾ ਕੀਤੀ ਹੈ ਤੇ ਨਾਲ ਹੀ ਕਿਰਤੀ ਵਰਗ ਲਈ 1 ਮਈ ਨੂੰ ਵਿਸ਼ੇਸ਼ ਸੈਸ਼ਨ ਬੁਲਾ ਕੇ ਉਨ੍ਹਾਂ ਦੀਆਂ ਤਨਖਾਹਾਂ ਵਿਚ 15 ਫੀਸਦੀ ਵਾਧੇ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਸਰਕਾਰ ਵੱਲੋਂ ਇੱਕਮੁਸ਼ਤ 15 ਫੀਸਦੀ ਤਨਖਾਹਾਂ ’ਚ ਵਾਧੇ ਦਾ ਐਲਾਨ ਕਿਸੇ ਵੀ ਸਰਕਾਰ ਵੱਲੋਂ ਨਹੀਂ ਸੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵੱਲੋਂ ਪੂਰੇ ਕੀਤੇ ਵਾਅਦਿਆਂ ਅਤੇ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਖੁਸ਼ ਹਨ ਜਿਸ ਦਾ ਲਾਭ ਆਪ ਉਮੀਦਵਾਰਾਂ ਨੂੰ 26 ਮਈ ਵਾਲੇ ਦਿਨ ਉਨ੍ਹਾਂ ਦੇ ਹੱਕ ਵਿਚ ਵੋਟਿੰਗ ਦੇ ਰੂਪ ਵਿੱਚ ਮਿਲਣਾ ਤੈਅ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਪ ਵੱਲੋਂ ਸਾਰੀਆਂ ਨਗਰ ਨਿਗਮਾਂ ਅਤੇ ਸਾਰੀਆਂ ਨਗਰ ਕੌਂਸਲ ਚੋਣਾਂ ’ਚ ਬਹੁਮੱਤ ਹਾਸਿਲ ਕਰਕੇ ਆਪਣੇ ਮੇਅਰ ਅਤੇ ਪ੍ਰਧਾਨ ਬਣਾਏ ਜਾਣਗੇ।