ਦੀਪਿੰਦਰ ਸਿੰਘ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ
ਐਨਐਮਐਮਐਸ ਦੀ ਪ੍ਰੀਖਿਆ ’ਚ ਦੀਪਿੰਦਰ ਸਿੰਘ ਜ਼ਿਲ੍ਹੇ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
Publish Date: Sat, 02 May 2026 09:26 PM (IST)
Updated Date: Sat, 02 May 2026 09:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੇ ਵਿਦਿਆਰਥੀ ਦੀਪਇੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਪਿੰਡ ਬਰੀਮਾ ਨੇ ਐੱਨਐੱਮਐੱਮਐੱਸ ਦੀ ਪ੍ਰੀਖਿਆ ਵਿੱਚ 144/180 ਨੰਬਰ ਪ੍ਰਾਪਤ ਕਰ ਕੇ ਜ਼ਿਲ੍ਹੇ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਵੱਡੀਆਂ ਪ੍ਰਾਪਤੀਆਂ ਕਰਦਿਆਂ ਇਸ ਸਕੂਲ ਦੇ 9 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਸਰਪੰਚ ਲਖਵੀਰ ਸਿੰਘ, ਨੰਬਰਦਾਰ ਨਿਰਮਲ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਦੀਪਇੰਦਰ ਸਿੰਘ ਅਤੇ ਉਸ ਦੀ ਮਾਤਾ ਰਾਜਵਿੰਦਰ ਕੌਰ ਪੰਚਾਇਤ ਮੈਂਬਰ ਅਤੇ ਪਿਤਾ ਇੰਦਰਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਤੇ ਸਕੂਲ ਮੁੱਖੀ ਅਮਨਦੀਪ ਸਿੰਘ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਦਕਾ ਦੀਪਇੰਦਰ ਸਿੰਘ ਨੇ ਇਸ ਪ੍ਰੀਖਿਆ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।