ਦੀਪਜੋਤ ਕੌਰ ਨੇ ਐੱਸਡੀਐੱਮ ਬਸੀ ਪਠਾਣਾ ਵਜੋਂ ਸੰਭਾਲਿਆ ਅਹੁਦਾ
ਦੀਪਜੋਤ ਕੌਰ ਨੇ ਐੱਸਡੀਐੱਮ ਬਸੀ ਪਠਾਣਾ ਵਜੋਂ ਸੰਭਾਲਿਆ ਅਹੁਦਾ
Publish Date: Tue, 05 May 2026 05:41 PM (IST)
Updated Date: Tue, 05 May 2026 05:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜੁਆਇੰਟ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਤੋਂ ਤਬਦੀਲ ਹੋ ਕੇ ਆਏ ਦੀਪਜੋਤ ਕੌਰ 2016 ਬੈਚ ਦੇ ਪੀਸੀਐੱਸ ਨੇ ਬਤੌਰ ਐੱਸਡੀਐੱਮ ਬੱਸੀ ਪਠਾਣਾ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਉਹ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕ-ਹਿੱਤ ਨੂੰ ਪਹਿਲ ਦੇਣ ਦੇ ਨਾਲ ਨਾਲ ਦਫ਼ਤਰੀ ਕੰਮਕਾਜ ’ਚ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਉਣੀ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲੋੜਵੰਦਾਂ ਨੂੰ ਲਾਭ ਮਿਲ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ। ਇਸ ਮੌਕੇ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਬਸੀ ਪਠਾਣਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵ-ਨਿਯੁਕਤ ਐੱਸਡੀਐੱਮ ਦੀਪਜੋਤ ਕੌਰ ਦਾ ਨਿੱਘਾ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ।