ਪੂਰਨ ਕੁਮਾਰ ਖ਼ੁਦਕੁਸ਼ੀ ਦੀ ਸੀਬੀਆਈ ਜਾਂਚ ਦੀ ਮੰਗ
ਪੂਰਨ ਕੁਮਾਰ ਖ਼ੁਦਕੁਸ਼ੀ ਦੀ ਸੀਬੀਆਈ ਜਾਂਚ ਦੀ ਮੰਗ
Publish Date: Fri, 17 Oct 2025 05:31 PM (IST)
Updated Date: Fri, 17 Oct 2025 05:32 PM (IST)

ਫ਼ੋਟੋ ਫ਼ਾਈਲ: 3 ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੇ ਆਗੂ। ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਵੱਲੋ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਰਾਹੀਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਆਤਮ ਹੱਤਿਆ ਦੇ ਮਾਮਲੇ ਦੀ ਕਿਸੇ ਸਿਟਿੰਗ ਜੱਜ ਦੇ ਅਧੀਨ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਦੇਸ ਦੇ ਸੰਵਿਧਾਨ ਅਨੁਸਾਰ ਸਾਡੇ ਦੇਸ਼ ਭਾਰਤ ਵਿਚ ਹਰੇਕ ਵਿਅਕਤੀ ਧਰਮ, ਜਾਤ, ਨਸਲ ਕੰਮ ਦੇ ਆਦਾਰ ਤੇ ਬਰਾਬਰ ਹੈ, ਇਨ੍ਹਾਂ ਆਧਾਰਾਂ ਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਸਕਦਾ ਪਰ ਉੱਚ ਜਾਤੀ ਦੇ ਅਫਸਰਾਂ ਨੇ ਉਸ ਨੂੰ ਬੁਰੀ ਤਰ੍ਹਾਂ ਜ਼ਲੀਲ ਕਰ ਕੇ ਆਤਮ ਹੱਤਿਆ ਵਰਗਾ ਕਦਮ ਚੁੱਕਣ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਨੋਟ ਦੋਸ਼ੀ ਨੂੰ ਸਜ਼ਾ ਦਿਵਾਉਣ ਲਈ ਪੂਰਾ ਸਬੂਤ ਮੰਨਿਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਭਗਤ ਸਿੰਘ ਪੰਜਕੋਹਾ, ਮੀਤ ਪ੍ਰਧਾਨ ਕ੍ਰਿਸ਼ਨ ਚੰਦ, ਸਰਬਾਰ ਸਿੰਘ ਸਰਹਿੰਦ, ਵਿੱਤ ਸਕੱਤਰ, ਦਰਸ਼ਨ ਸਿੰਘ ਅਨਾਇਤਪੁਰ ਕੋਰ ਕਮੇਟੀ ਮੈਂਰ, ਸੁਖਵਿੰਦਰ ਸਿੰਘ, ਹਰਪਾਲ ਸਿੰਘ ਜਨਰਲ ਸਕੱਤਰ, ਗੁਰਚਰਨ ਸਿੰਘ, ਜਗਦੀਸ਼ ਸਿੰਘ, ਵਿੱਕੀ ਖੈਰਪੁਰ, ਨਿਰਮਲ ਸਿੰਘ ਬਡਾਲੀ, ਜਗਨ ਨਾਥ ਅਮਲੋਹ, ਸੁਰਿੰਦਰ ਸਿੰਘ ਸ਼ਹੀਦਗੜ੍ਹ, ਹਰਵਿੰਦਰ ਸਿੰਘ ਰੋਮੀ, ਰਾਕੇਸ਼ਨ ਕੁਮਾਰ ਮੀਤ ਪ੍ਰਧਾਨ ਮੌਜੂਦ ਸਨ।