ਡੇਂਗੂ ’ਤੇ ਵਾਰ' ਮੁਹਿੰਮ ਤਹਿਤ ਡਰਾਈ ਡੇ ਮਨਾਇਆ
ਡੇਂਗੂ ’ਤੇ ਵਾਰ' ਮੁਹਿੰਮ ਤਹਿਤ ਡਰਾਈ ਡੇ ਮਨਾਇਆ
Publish Date: Thu, 30 Apr 2026 06:46 PM (IST)
Updated Date: Thu, 30 Apr 2026 06:50 PM (IST)
ਭਾਰਤ ਭੂਸ਼ਣ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਨੰਦਨੀ ਸ਼ਰਮਾ ਸਿਵਲ ਹਸਪਤਾਲ ਸਮਾਣਾ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ ਮੁਹਿੰਮ ਤਹਿਤ ਡਰਾਈ ਡੇ ਮਨਾਇਆ ਗਿਆ। ਜਿਸ ਤਹਿਤ ਟੀਮਾਂ ਵਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਚੈਕਿੰਗ ਕੀਤੀ ਗਈ ਇਸ ਦੌਰਾਨ ਲੋਕਾਂ ਨੂੰ ਡੇਂਗੂ ਦੀ ਜਾਂਚ,ਤੇ ਇਸ ਦੇ ਇਲਾਜ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ।ਡੇਂਗੂ ਬੁਖਾਰ ਦੇ ਲੱਛਣ ਤੇ ਬਚਾਅ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਡੇਂਗੂ ਦਾ ਮੱਛਰ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁੱਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ। ਇਸ ਮੌਕੇ ਡਾਕਟਰ ਜਿਤੇਨ ਡਾਹਰਾ ਹੈਲਥ ਸੁਪਰਵਾਇਜਰ ਜਸਕਰਨ ਸਿੰਘ, ਹਰਵਿੰਦਰ ਸਿੰਘ ਹੈਲਥ ਵਰਕਰ,ਅਵਤਾਰ ਸਿੰਘ ਸੋਨੂੰ ਕਲਿਆਣ ਨਗਰ ਕੌਂਸਲ ਸਮਾਣਾ ਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਸਨ।