‘ਮੇਰੀ ਰਸੋਈ’ ਸਕੀਮ ਨਾਲ ਲੋੜਵੰਦਾਂ ਨੂੰ ਮਿਲ ਰਿਹਾ ਸਹਾਰਾ : ਮਾਨ
ਮੇਰੀ ਰਸੋਈ” ਸਕੀਮ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਸਹਾਰਾ: ਮਾਨ
Publish Date: Thu, 28 May 2026 05:02 PM (IST)
Updated Date: Fri, 29 May 2026 04:05 AM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਅੱਜ ਨਾਭਾ ਨੇੜਲੇ ਪਿੰਡ ਥੂਹੀ ਵਿਖੇ ‘ਮੇਰੀ ਰਸੋਈ’ ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਆਪਣੇ ਆਪ ਨੂੰ ਇਕੱਲਾ, ਬੇਸਹਾਰਾ ਜਾਂ ਲਾਚਾਰ ਨਾ ਸਮਝੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ‘ਮੇਰੀ ਰਸੋਈ’ ਸਕੀਮ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ ਤਾਂ ਜੋ ਉਹਨਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੀਆਂ ਹੋਰ ਵੀ ਕਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਅੱਗੇ ਵਧਣਾ ਹੈ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ “ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਸਮਾਜ ’ਚ ਸਾਂਝ ਤੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਇਸ ਮੌਕੇ ਪੰਕਜ ਠਾਕੁਰ ਏਐੱਫਐੱਸਓ ਫੂਡ ਸਪਲਾਈ ਵਿਭਾਗ, ਕਪਿਲ ਮਾਨ, ਤਜਿੰਦਰ ਸਿੰਘ, ਜਸਵੀਰ ਸਿੰਘ , ਹਰਪ੍ਰੀਤ ਸਿੰਘ ਥੂਹੀ, ਕੁਲਦੀਪ ਸਿੰਘ, ਸੁਖਜੀਤ ਸਿੰਘ ਸਰਪੰਚ, ਭੀਮ ਸਿੰਘ, ਗੱਗੀ ਥੂਹੀ, ਸੁੱਖਾ ਥੂਹੀ, ਅਮਰੀਕ ਸਿੰਘ ਥੂਹੀ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੋਜੂਦ ਸਨ।