ਸੱਤ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਗਾਜ਼
ਸੱਤ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਗਾਜ਼
Publish Date: Thu, 19 Feb 2026 05:21 PM (IST)
Updated Date: Thu, 19 Feb 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖਾਲਸਾ ਕਾਲਜ ਪਟਿਆਲਾ ਵਿਖੇ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸੱਤ ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਵਰਣਨਯੋਗ ਹੈ ਕਿ ਇਹ ਸਮੁੱਚਾ ਪ੍ਰੋਗਰਾਮ ਏਆਈ ਸੈਂਟਰ ਦੀ ਕਨਵੀਨਰ ਡਾ. ਇੰਦਰਬੀਰ ਕੌਰ ਦੀ ਸਰਪਰਸਤੀ ਹੇਠ ਚੱਲ ਰਿਹਾ ਹੈ। ਇਹ ਪ੍ਰੋਗਰਾਮ ’ਏਆਈ ਇਮਪੈਕਟ ਸਮਿਟ 2026’ ਦੇ ਇਕ ਅਹਿਮ ਹਿੱਸੇ ਵਜੋਂ 19 ਫਰਵਰੀ ਤੋਂ 26 ਫਰਵਰੀ 2026 ਤੱਕ ਚੱਲੇਗਾ। ਸਮਾਗਮ ਦੀ ਸ਼ੁਰੂਆਤ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਉਦਘਾਟਨੀ ਭਾਸ਼ਣ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਸੱਤ ਰੋਜ਼ਾ ਵਰਕਸ਼ਾਪ ਦੌਰਾਨ ਤਕਨੀਕੀ ਮਾਹਿਰ ਵਜੋਂ ਪ੍ਰੋ. ਗੁਰਪਾਲ ਸਿੰਘ ਅਤੇ ਪ੍ਰੋ. ਲਾਲ ਸਿੰਘ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਹ ਮਾਹਿਰ ਹਾਜ਼ਰ ਫੈਕਲਟੀ ਮੈਂਬਰਾਂ ਨੂੰ ਏਆਈ ਟੂਲਜ਼ ਦੀ ਵਰਤੋਂ ਬਾਰੇ ਵਿਹਾਰਕ ਸਿਖਲਾਈ ਪ੍ਰਦਾਨ ਕਰਨਗੇ। ਪ੍ਰੋਗਰਾਮ ਦੇ ਪਹਿਲੇ ਦਿਨ ਅੱਜ ਪ੍ਰੋ. ਗੁਰਪਾਲ ਸਿੰਘ ਵੱਲੋਂ ਏਆਈ ਟੂਲਜ ਨਾਲ ਜਾਣ ਪਹਿਚਾਣ ਕਰਵਾਈ ਗਈ ਅਤੇ ਵੱਖ-ਵੱਖ ਏਆਈ ਚੈਟ ਬੋਟ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।