ਸਰਹਿੰਦ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਜਾ ਰਹੀ ਹੈ ਨੁਹਾਰ : ਰਾਏ
31 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ
Publish Date: Wed, 07 Jan 2026 06:15 PM (IST)
Updated Date: Wed, 07 Jan 2026 06:18 PM (IST)

--31 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਫ਼ੋਟੋ ਫ਼ਾਈਲ : 8 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਸ਼ਹਿਰ ਵਿਖੇ ਕਰੀਬ 31 ਲੱਖ ਰੁਪਏ ਦੀ ਲਾਗਤ ਦੇ ਨਾਲ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕਾ ਫਤਹਿਗੜ੍ਹ ਸਾਹਿਬ ’ਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਵਿਕਾਸ ਪੱਖੋਂ ਸਰਹਿੰਦ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। ਸਰਹਿੰਦ ਸ਼ਹਿਰ ’ਚ ਖਾਨਪੁਰ ਚੂੰਗੀ ਤੋਂ ਲੈ ਕੇ ਭਾਈ ਸਧਨਾ ਜੀ ਦੀ ਮਸੀਤ ਤੱਕ ਬਰਮ ਸਮੇਤ ਇੰਟਰਲੌਕ ਟਾਈਲਾਂ ਦਾ ਕੰਮ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਸਰਹਿੰਦ ਸ਼ਹਿਰ ਦੇ ਹਰਨਾਮ ਨਗਰ ਵਿਖੇ 9.98 ਲੱਖ ਰੁਪਏ ਦੀ ਲਾਗਤ ਦੇ ਨਾਲ ਗਲੀਆਂ ਬਣਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਉਸੇ ਤਹਿਤ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਆਮ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਬੱਸ ਸਫਰ, ਮੁਫਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ 10 ਲੱਖ ਰੁਪਏ ਦਾ ਸਿਹਤ ਬੀਮਾ ਵੀ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਹੜੀ ਵੀ ਸਹੂਲਤ ਆਮ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ, ਉਸ ਨੂੰ ਰੁਕਣ ਨਹੀਂ ਦਿੱਤਾ ਗਿਆ। ਇਸੇ ਤਰ੍ਹਾਂ 10 ਲੱਖ ਰੁਪਏ ਦਾ ਸਿਹਤ ਬੀਮਾ ਵੀ ਨਿਰੰਤਰ ਜਾਰੀ ਰਹੇਗਾ। ਇਸ ਸਹੂਲਤ ਦੇ ਨਾਲ ਆਰਥਿਕ ਪੱਖੋਂ ਕਮਜ਼ੋਰ, ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਮੱਖਣ ਸਹੋਤਾ, ਐਡਵੋਕੇਟ ਗੁਰਪ੍ਰੀਤ ਸਿੰਘ ਕੈੜੇ, ਗੁਰਮੀਤ ਬਾਜਵਾ, ਏਐਸਆਈ ਬਲਜਿੰਦਰ ਸਿੰਘ, ਰਜੇਸ਼ ਕੁਮਾਰ, ਸੰਦੀਪ ਵਾਲਮੀਕੀ, ਰਜਿੰਦਰ ਕੁਮਾਰ ਰੇਲਵੇ, ਐਡਵੋਕੇਟ ਹਰਕੰਵਲ ਸਿੰਘ, ਬਿੱਟੂ ਸੂਦ, ਜੋਨੀ ਤਲਾਣੀਆਂ, ਸਰਪੰਚ ਗੁਰਦੀਪ ਸਿੰਘ, ਰਜੇਸ਼ ਉੱਪਲ ਅਸੀਸ ਅਤਰੀ ਆਦਿ ਵੀ ਮੌਜੂਦ ਸਨ। ਫ਼ੋਟੋ ਕੈਪਸ਼ਨ : ਰਿਬਨ ਕੱਟ ਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ।