ਢੱਡਰੀਆਂ ਵਾਲੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਢੱਡਰੀਆਂ ਵਾਲੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Publish Date: Sat, 13 Dec 2025 06:56 PM (IST)
Updated Date: Sun, 14 Dec 2025 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ . ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ 25 ਤੇ 26 ਦਸੰਬਰ ਨੂੰ ਉਨ੍ਹਾਂ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਆਪਣੇ ਸਮਾਗਮ ਵਾਲੀ ਥਾਂ ਚੱਲ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦਾ ਜਾਪ ਕਰਦਿਆਂ, ਪਿਆਰ ਤੇ ਸ਼ਰਧਾ ਨਾਲ ਮੱਥਾ ਟੇਕਣ ਤੇ ਸ਼ਾਂਤੀ-ਸਦਭਾਵਨਾ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਜੋੜ ਮੇਲੇ ਦੌਰਾਨ ਕੋਈ ਵਿਵਾਦ ਜਾਂ ਹੰਗਾਮਾ ਨਾ ਕੀਤਾ ਜਾਵੇ ਤੇ ਪੂਰਨ ਸਤਿਕਾਰ ਨਾਲ ਗੁਰੂ ਘਰ ’ਚ ਹਾਜ਼ਰੀ ਲਵਾਈ ਜਾਵੇ। ਇਸ ਮੌਕੇ ਨਰਿੰਦਰ ਸਿੰਘ ਸੇਖੋਂ, ਗੁਰਮੀਤ ਸਿੰਘ ਮੰਡੀ ਗੋਬਿੰਦਗੜ੍ਹ, ਸਤਨਾਮ ਸਿੰਘ, ਗੁਰਸਾਹਿਬ ਸਿੰਘ, ਮਨਿੰਦਰਜੀਤ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਘੁਮੰਡਗੜ੍ਹ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।