ਸਾਬਕਾ ਐੱਮਪੀ ਬੀਬੀ ਧਾਲੀਵਾਲ ਅਕਾਲੀ ਦਲ ’ਚ ਸ਼ਾਮਲ
ਖਬਰ ਪੰਜਾਬ ਪੇਜ ਲਈ : ਸਾਬਕਾ ਸ
Publish Date: Fri, 03 Apr 2026 08:57 PM (IST)
Updated Date: Sat, 04 Apr 2026 04:14 AM (IST)

ਫੋਟੋ ਕੈਪਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ, ਸਾਬਕਾ ਸੰਸਦ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਤੇ ਸਨਮਾਨ ਕਰਦੇ ਹੋਏ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਸਾਬਕਾ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬੀਬੀ ਸਤਵਿੰਦਰ ਕੌਰ ਧਾਲੀਵਾਲ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਬੀਬੀ ਧਾਲੀਵਾਲ ਰੋਪੜ ਲੋਕ ਸਭਾ ਹਲਕੇ ਤੋ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਹਨ। ਬੀਬੀ ਧਾਲੀਵਾਲ ਦਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ, ਯੁਗਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕੀਤੀ ਜਾ ਰਹੀ ਮਿਹਨਤ ਅਤੇ ਪੰਜਾਬ ਦੇ ਭਲੇ ਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੂੰ ਮੁੱਖ ਰੱਖ ਕੇ ਹੀ ਬਿਨਾਂ ਸ਼ਰਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਬੀਬੀ ਧਾਲੀਵਾਲ ਨੇ ਸਪਸ਼ਟ ਕੀਤਾ ਕਿ ਉਹ ਜਿਸ ਮਨਸ਼ਾ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਵਿੱਚ ਸ਼ਾਮਿਲ ਹੋਏ ਸਨ, ਉਹ ਪਾਰਟੀ ਆਪਣੇ ਮੰਤਵਾ ਵਿੱਚ ਪੂਰੀ ਨਹੀਂ ਉਤਰ ਸਕੀ ਜਿਸ ਕਾਰਨ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ।