ਘਰ ਦੀ ਦੇਹਲੀ ਬਣਾਉਣ ਨੂੰ ਲੈ ਕੇ ਹੋਇਆ ਝਗੜਾ, ਕੇਸ ਦਰਜ
ਘਰ ਦੀ ਦੇਹਲੀ ਬਣਾਉਣ ਨੂੰ ਲੈ ਕੇ ਹੋਇਆ ਝਗੜਾ, ਕੇਸ ਦਰਜ
Publish Date: Mon, 27 Apr 2026 05:01 PM (IST)
Updated Date: Mon, 27 Apr 2026 05:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਫਤਹਿਗੜ੍ਹ ਸਾਹਿਬ : ਪਿੰਡ ਚੁੰਨੀ ਕਲਾਂ ਵਿਖੇ ਘਰ ਦੀ ਦੇਹਲੀ ਬਣਾਉਣ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਤੇ 8-10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੈਲੇਸ਼ ਕੁਮਾਰ ਨੇ ਦੋਸ਼ ਲਾਇਆ ਕਿ 25 ਅਪ੍ਰੈਲ ਨੂੰ ਗਲੀ ਵਿਚ ਦੇਹਲੀ ਬਣਾਉਣ ਦੇ ਵਿਵਾਦ ਨੂੰ ਲੈ ਕੇ ਗੁਆਂਢੀਆਂ ਨੇ ਕਿਰਪਾਨਾਂ, ਰਾਡਾਂ ਤੇ ਡੰਡਿਆਂ ਨਾਲ ਉਸ ਦੀ ਕੁੱਟਮਾਰ ਕੀਤੀ। ਬਡਾਲੀ ਆਲਾ ਸਿੰਘ ਪੁਲਿਸ ਨੇ ਮੈਡੀਕਲ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।