ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 6 ਨੂੰ
ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 6 ਮਈ ਨੂੰ
Publish Date: Sun, 03 May 2026 05:51 PM (IST)
Updated Date: Sun, 03 May 2026 05:53 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 6 ਮਈ ਨੂੰ ਸਵੇਰੇ 9 ਵਜੇ ਪਿੰਡ ਰੁੜਕੀ ਨੇੜਲੇ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਕੈਂਪ ’ਚ ਵਿਧਾਇਕ ਲਖਬੀਰ ਸਿੰਘ ਰਾਏ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਜਦਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਵਿਧਾਇਕ ਰੁਪਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕੈਂਪ ਦੌਰਾਨ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ, ਮਿੱਟੀ-ਪਾਣੀ ਪਰਖ, ਪਰਾਲੀ ਪ੍ਰਬੰਧਨ ਅਤੇ ਖੇਤੀ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਦਾ ਜ਼ਮੀਨੀ ਰਿਕਾਰਡ ਡਿਜੀਟਲਾਈਜ਼ ਕਰਨ ਲਈ ‘ਯੂਨੀਕ ਕਿਸਾਨ ਆਈਡੀ’ ਬਣਾਉਣ ਹਿੱਤ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਆਈਡੀ ਲਈ ਆਪਣਾ ਆਧਾਰ ਕਾਰਡ, ਫ਼ਰਦ ਅਤੇ ਮੋਬਾਈਲ ਨੰਬਰ ਨਾਲ ਲੈ ਕੇ ਕੈਂਪ ’ਚ ਜ਼ਰੂਰ ਪਹੁੰਚਣ।