6 ਸਕੂਲੀ ਬੱਸਾਂ ਦੇ ਕੱਟੇ ਚਲਾਨ
ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ, 6 ਸਕੂਲੀ ਬੱਸਾਂ ਦੇ ਚਲਾਨ
Publish Date: Fri, 01 May 2026 05:27 PM (IST)
Updated Date: Sat, 02 May 2026 04:08 AM (IST)
ਪੰਜਾਬੀ ਜਾਗਰਣ ਰਿਪੋਰਟਰ, ਸੰਗਰੂਰ : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਆਨ ਰੋੜ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ 6 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੀਆਂ ਵਿਵਸਥਾਵਾਂ ਦੀ ਜਾਂਚ ਕੀਤੀ। ਕੁੱਲ 6 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ਵਿਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫਰਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ। ਇਸ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਟਾਸਕ ਫੋਰਸ ਦੇ ਮੈਂਬਰਾਂ ਜਸਵਿੰਦਰ ਸਿੰਘ (ਪੁਲਿਸ ਵਿਭਾਗ), ਸਵਰਨ ਸਿੰਘ (ਪੁਲਿਸ ਵਿਭਾਗ), ਅਰਵਿੰਦਰਪਾਲ(ਪੁਲਿਸ ਵਿਭਾਗ), ਸਤਨਾਮ ਸਿੰਘ(ਸਿੱਖਿਆ ਵਿਭਾਗ), ਸੁਰਜੀਤ ਸਿੰਘ (ਚਾਈਲਡ ਹੈਲਪਲਾਈਨ), ਅਤੇ ਅਮਨਦੀਪ ਸਿੰਘ (ਡੀਸੀਪੀਯੂ), ਵੱਲੋਂ ਸਮਨਵਿਤ ਢੰਗ ਨਾਲ ਕਾਰਵਾਈ ਕੀਤੀ ਗਈ।