ਵਿਦਿਆਰਥੀਆਂ ਨੇ ਖੇਡਾਂ ’ਚ ਜਿੱਤੇ ਗੋਲਡ ਮੈਡਲ
ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਜਿੱਤੇ ਗੋਲਡ ਮੈਡਲ
Publish Date: Thu, 14 May 2026 06:58 PM (IST)
Updated Date: Fri, 15 May 2026 04:12 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੈਦਾਨ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਚਐਸ ਸਪੋਰਟਸ ਅਕੈਡਮੀ ਫਤਹਿਗੜ੍ਹ ਸਾਹਿਬ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਦੋ ਰੋਜ਼ਾ ਇੰਟਰ ਸਕੂਲ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇਸ ਦੌਰਾਨ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਕੁੜੀਆਂ ਦੀ ਬਾਸਕਟਬਾਲ ਟੀਮ ਨੇ ਇਨਵੀਟੇਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ 2026 ’ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਮਗਾ ਜਿੱਤਿਆ। ਇਸੇ ਤਰ੍ਹਾਂ ਸਕੂਲ ਦੀ ਅੰਡਰ-19 ਮੁੰਡਿਆਂ ਦੀ ਕ੍ਰਿਕਟ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ’ਚ ਗੋਲਡ ਮੈਡਲ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਨਵੀਟੇਸ਼ਨਲ ਵਾਲੀਬਾਲ, ਬਾਸਕਟਬਾਲ ਤੇ ਕ੍ਰਿਕਟ ਚੈਂਪੀਅਨਸ਼ਿਪ 2026 ਦਾ ਉਦਘਾਟਨ ਕੀਤਾ। ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਜੇਤੂ ਵਿਦਿਆਰਥੀਆਂ ਅਤੇ ਡੀਪੀਈ ਅੰਮ੍ਰਿਤਪਾਲ ਸਿੰਘ ਨੂੰ ਵਧਾਈ ਦਿੱਤੀ।