ਤੀਰ ਅੰਦਾਜ਼ੀ ’ਚ ਡਿਵਾਈਨ ਲਾਈਟ ਦੇ ਵਿਦਿਆਰਥੀਆਂ ਨੇ ਚਮਕਾਇਆ ਨਾਂ
ਤੀਰ ਅੰਦਾਜ਼ੀ ਵਿੱਚ ਡਿਵਾਈਨ ਲਾਈਟ ਦੇ ਵਿਦਿਆਰਥੀਆਂ ਨੇ ਚਮਕਾਇਆ ਨਾਮ
Publish Date: Sat, 14 Feb 2026 05:23 PM (IST)
Updated Date: Sat, 14 Feb 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਖਾਲਸਾ ਕਾਲਜ ਵਿਖੇ ਕਰਵਾਏ ਮਿੰਨੀ ਜੂਨੀਅਰ ਸਟੇਟ ਤੀਰਅੰਦਾਜ਼ੀ ਮੁਕਾਬਲੇ ਵਿੱਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਪੰਜਵੀਂ ਜਮਾਤ ਦੀ ਵਿਦਿਆਰਥਣ ਰੂਹੀ ਨੇ ਗੋਲਡ ਮੈਡਲ ਜਿੱਤਿਆ, ਛੇਵੀਂ ਜਮਾਤ ਦੀ ਵਿਦਿਆਰਥਣ ਪੀਹੂ ਨੇ ਕਾਂਸੀ ਦਾ ਮੈਡਲ ਹਾਸਲ ਕੀਤਾ ਅਤੇ ਦੂਜੀ ਜਮਾਤ ਦੇ ਵਿਦਿਆਰਥੀ ਮਹਿਤਾਬ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਹੁਣ ਮਿੰਨੀ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ। ਸਕੂਲ ਪ੍ਰਬੰਧਨ ਨੇ ਇਸ ਸਫਲਤਾ ਨੂੰ ਵਿਦਿਆਰਥੀਆਂ ਦੀ ਨਿੱਜੀ ਪ੍ਰਤਿਭਾ, ਅਨੁਸ਼ਾਸਨ ਅਤੇ ਕਠੋਰ ਮਿਹਨਤ ਦਾ ਨਤੀਜਾ ਦੱਸਿਆ। ਸਕੂਲ ਸੈਕਟਰੀ-ਕਮ-ਖਜ਼ਾਨਚੀ ਪ੍ਰਿਆ ਅਰੋੜਾ ਅਤੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਪੇਸ਼ ਕੀਤੀਆਂ।