ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Publish Date: Fri, 05 Sep 2025 06:01 PM (IST)
Updated Date: Fri, 05 Sep 2025 06:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਦੱਸਿਆ ਕਿ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦੇ ਹੜ੍ਹ ਪੀੜਤ ਪਿੰਡਾਂ ਠੇਠਰਕੇ ਤੇ ਖਾਸਾ ਦਾ ਦੌਰਾ ਕੀਤਾ। ਬੰਨ੍ਹ ਟੁੱਟਣ ਕਾਰਨ ਇਨ੍ਹਾਂ ਇਲਾਕਿਆਂ ਵਿਚ ਕਈ ਫੁੱਟ ਰੇਤ ਚੜ੍ਹ ਗਈ ਅਤੇ ਫਸਲਾਂ ਤਬਾਹ ਹੋ ਗਈਆਂ ਹਨ। ਮੌਕੇ ਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰੀ ਸਹਾਇਤਾ ਅਜੇ ਤਕ ਨਹੀਂ ਪਹੁੰਚੀ। ਉਨ੍ਹਾਂ ਨੇ ਖਾਣ-ਪੀਣ ਤੇ ਪਸ਼ੂਆਂ ਦੇ ਚਾਰੇ ਦੀ ਕਮੀ ਨਾ ਹੋਣ ਦੀ ਗੱਲ ਕਹੀ, ਪਰ ਖੇਤਾਂ ਨੂੰ ਮੁੜ ਸਹੀ ਕਰਨ ਲਈ ਸਹਾਇਤਾ ਦੀ ਮੰਗ ਕੀਤੀ। ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਹੋਰ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ, ਕਿਰਪਾਲ ਸਿੰਘ ਬਲਾਕੀਪੁਰ, ਲਖਵਿੰਦਰ ਸਿੰਘ ਕੱਤਰੀ, ਅਤੇ ਦਰਬਾਰ ਸਿੰਘ ਧੌਲਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਹਾਇਤਾ ਪਹੁੰਚਾਉਣ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।