ਸਹਿਜਪ੍ਰੀਤ ਸਿੰਘ ਨੇ ਐਥਲੈਟਿਕਸ ’ਚ ਜਿੱਤਿਆ ਚਾਂਦੀ ਦਾ ਮੈਡਲ
ਡਾ. ਬੀ.ਐੱਸ.ਸੰਧੂ ਸਕੂਲ ਜੁਲਾਹਖੇਡ਼ੀ ਦੇ ਸਹਿਜਪ੍ਰੀਤ ਸਿੰਘ ਨੇ ਐਥਲੈਟਿਕਸ ਵਿੱਚ ਜਿੱਤਿਆ ਚਾਂਦੀ ਦਾ ਤਗਮਾ
Publish Date: Mon, 13 Oct 2025 05:17 PM (IST)
Updated Date: Mon, 13 Oct 2025 05:17 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ.ਬੀ.ਐੱਸ.ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ ਜੁਲਾਹਖੇਡ਼ੀ ਲਈ ਮਾਣ ਵਾਲੀ ਗੱਲ ਹੈ ਕਿ ਇਸ ਸਕੂਲ ਦੇ ਹੋਣਹਾਰ ਐਥਲੀਟ ਸਹਿਜਪ੍ਰੀਤ ਸਿੰਘ ਨੇ ਐਥਲੈਟਿਕਸ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ ਵਿਖੇ ਹੋਏ ਜ਼ੋਨ ਪੱਧਰ ਦੇ ਐਥਲੈਟਿਕ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸਹਿਜਪ੍ਰੀਤ ਸਿੰਘ ਨੇ 400 ਮੀਟਰ ਦੌਡ਼ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਇਹ ਪ੍ਰਾਪਤੀ ਨਾ ਸਿਰਫ਼ ਸਕੂਲ ਲਈ, ਬਲਕਿ ਸਮੁੱਚੇ ਇਲਾਕੇ ਲਈ ਵੀ ਪ੍ਰੇਰਨਾ ਸਰੋਤ ਹੈ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਸਹਿਜਪ੍ਰੀਤ ਸਿੰਘ ਅਤੇ ਉਸਦੇ ਕੋਚ ਨੂੰ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਨੂੰ ਛੂਹਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਰਹੇਗਾ।