ਵਿਦਿਆਰਥੀਆਂ ਨੇ ਮੈਥ ਓਲੰਪੀਆਡ ’ਚ ਜਿੱਤੇ 8 ਤਮਗੇ
ਵਿਦਿਆਰਥੀਆਂ ਨੇ ਮੈਥ ਓਲੰਪੀਆਡ ਵਿੱਚ ਜਿੱਤੇ 8 ਤਗਮੇਂ
Publish Date: Sat, 07 Mar 2026 04:55 PM (IST)
Updated Date: Sat, 07 Mar 2026 04:57 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ ਜੁਲਾਹਖੇਡ਼ੀ ਦੇ ਵਿਦਿਆਰਥੀਆਂ ਨੇ ਆਪਣੀ ਅਕਾਦਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ‘ਸਿਲਵਰਜ਼ੋਨ ਮੈਥੇਮੈਟਿਕਸ ਓਲੰਪੀਆਡ’ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਕੁੱਲ 4 ਗੋਲਡ ਮੈਡਲ, 3 ਸਿਲਵਰ ਮੈਡਲ ਅਤੇ 1 ਬ੍ਰੌਂਜ਼ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਗਣਿਤ ਵਰਗੇ ਵਿਸ਼ੇ ਵਿੱਚ ਅਜਿਹੀ ਪ੍ਰਾਪਤੀ ਕਰਨਾ ਬੱਚਿਆਂ ਦੀ ਮਿਹਨਤ ਅਤੇ ਸਕੂਲ ਦੇ ਉੱਚ ਵਿਦਿਅਕ ਮਿਆਰ ਦਾ ਸਬੂਤ ਹੈ। ਸਕੂਲ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ ਰੱਟਾ-ਪ੍ਰਣਾਲੀ ਤਕ ਸੀਮਿਤ ਰੱਖਣਾ ਨਹੀਂ, ਬਲਕਿ ਉਨ੍ਹਾਂ ਦੀ ਤਰਕਸ਼ੀਲ ਅਤੇ ਵਿਗਿਆਨਕ ਸੋਚ ਨੂੰ ਨਿਖਾਰਨਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਭਵਿੱਖ ਵਿੱਚ ਵੀ ਬੱਚਿਆਂ ਨੂੰ ਅਜਿਹੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚ ਪ੍ਰਦਾਨ ਕਰਦਾ ਰਹੇਗਾ। ਸਕੂਲ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਬੱਚਿਆਂ ਦੀ ਲਗਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਓਲੰਪੀਆਡ ਵਰਗੇ ਮੁਕਾਬਲੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਦੇ ਹਨ। ਇਸ ਮੌਕੇ ਸਮੂਹ ਸਟਾਫ ਅਤੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।