ਡਾ. ਬੀ.ਐਸ. ਸੰਧੂ ਸਕੂਲ ਦੇ ਬੱਚਿਆਂ ਦੀ ਸ਼ਤਰੰਜ ’ਚ ਨੈਸ਼ਨਲ ਪੱਧਰ ਲਈ ਹੋਈ ਚੋਣ
ਡਾ. ਬੀ.ਐਸ. ਸੰਧੂ ਸਕੂਲ ਜੁਲਾਹਖੇਡ਼ੀ ਦੇ ਵਿਦਿਆਰਥੀਆਂ ਦੀ ਸ਼ਤਰੰਜ ਵਿੱਚ ਨੈਸ਼ਨਲ ਪੱਧਰ ਲਈ ਹੋਈ ਚੋਣ
Publish Date: Wed, 06 May 2026 04:59 PM (IST)
Updated Date: Wed, 06 May 2026 04:59 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘਡ਼ਾਮ ਰੋਡ, ਜੁਲਾਹਖੇਡ਼ੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿਚ ਇਕ ਵਾਰ ਫਿਰ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਚੌਥੀ ਵਾਈਐਸਪੀਏ ਸਟੇਟ ਚੈਂਪੀਅਨਸ਼ਿਪ 2026-27 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲੇ ਵਿਚ ਸੋਨ ਤਗਮਾ ਹਾਸਲ ਕੀਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਇਨ੍ਹਾਂ ਹੋਣਹਾਰ ਖਿਡਾਰੀਆਂ ਦੀ ਚੋਣ ਹੁਣ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਹੋ ਗਈ ਹੈ। ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਵਿਦਿਆਰਥੀ ਨੈਸ਼ਨਲ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਪ੍ਰਾਪਤ ਕਰਨਗੇ। ਸਕੂਲ ਦੇ ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਕੂਲ ਜਿੱਥੇ ਵਿਦਿਆਰਥੀਆਂ ਨੂੰ ਪਡ਼੍ਹਾਈ ਵਿਚ ਮੋਹਰੀ ਰੱਖਣ ਲਈ ਵਚਨਬੱਧ ਹੈ, ਉੱਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਉਨ੍ਹਾਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜੇਤੂ ਖਿਡਾਰੀਆਂ ਦੇ ਮਾਪਿਆਂ ਨੂੰ ਵੀ ਇਸ ਵੱਡੀ ਪ੍ਰਾਪਤੀ ਲਈ ਵਧਾਈ ਦਿੱਤੀ।