ਡਾ. ਹਰਬੰਸ ਵੱਲੋਂ ਭਾਜਪਾ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
ਡਾ. ਹਰਬੰਸ ਲਾਲ ਨੇ ਕੀਤਾ ਭਾਜਪਾ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
Publish Date: Fri, 12 Dec 2025 04:59 PM (IST)
Updated Date: Fri, 12 Dec 2025 05:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੀਨੀਅਰ ਭਾਜਪਾ ਆਗੂ ਡਾ. ਹਰਬੰਸ ਲਾਲ, ਸਾਬਕਾ ਮੰਤਰੀ, ਪੰਜਾਬ ਨੇ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਐਡਵੋਕੇਟ ਕਰਨਵੀਰ ਸਿੰਘ ਚਨਾਰਥਲ ਕਲਾਂ ਅਤੇ ਪਬਰੀਕ ਕੁਮਾਰ ਵਿੱਕੀ ਬਲਾਕ ਸੰਮਤੀ, ਚਨਾਰਥਲ ਕਲਾਂ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਡਾ. ਹਰਬੰਸ ਲਾਲ ਨੇ ਲੋਕਾਂ ਨੂੰ ਦੁਕਾਨਾਂ ਅਤੇ ਘਰਾਂ ਵਿਚ ਮਿਲਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪਹਿਲੀ ਵਾਰ ਆਪਣੇ ਚੋਣ ਨਿਸ਼ਾਨ ਕਮਲ ਦੇ ਫੁੱਲ ਤੇ ਪੂਰੇ ਪੰਜਾਬ ਵਿਚ ਲੜ ਰਹੀ ਹੈ ਅਤੇ ਪੰਜਾਬ ਅੰਦਰ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਪਿੰਡਾਂ ਦੇ ਲੋਕਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਚੋਣਾਂ ਤੋਂ ਬਾਅਦ 2027 ਅੰਦਰ ਪੰਜਾਬ ਅਸੈਂਬਲੀ ਚੋਣਾਂ ਹੋਣ ਜਾ ਰਹੀਆਂ ਹਨ। ਡਾ. ਹਰਬੰਸ ਲਾਲ ਨੇ ਕਿਹਾ ਕ ਹੁਣ ਪੰਜਾਬ ਦੇ ਲੋਕਾਂ ਦਾ ਸਾਰੀਆਂ ਪਾਰਟੀਆਂ ਦੇ ਆਗੂਆਂ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ 2027 ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੇਖਣ ਨੂੰ ਉਤਾਵਲੇ ਹਨ। ਇਸ ਮੌਕੇ ਡਾ. ਹਰਬੰਸ ਲਾਲ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਡਵੋਕੇਟ ਕਰਨਵੀਰ ਸਿੰਘ, ਬਲਾਕ ਸੰਮਤੀ ਉਮੀਦਵਾਰ ਪਬਰੀਕ ਕੁਮਾਰ ਵਿੱਕੀ ਚਨਾਰਥਲ ਕਲਾਂ, ਭਾਜਪਾ ਆਗੂ ਨਰਿੰਦਰ ਸਿੰਘ ਚੀਮਾ, ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਸਤਿੰਦਰ ਨਾਥ ਸ਼ਰਮਾ, ਸਰਹਿੰਦ, ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਹਰੀਸ਼ ਅਗਰਵਾਲ, ਜਸਵਿੰਦਰ ਸਿੰਘ ਮਹਿਰਾ, ਡਾ. ਦਵੀਸ਼ ਕੁਮਾਰ ਸ਼ੈਲੀ, ਚਨਾਰਥਲ ਕਲਾਂ, ਸੈਕਟਰੀ ਬਾਬਾ ਦਲੇਰ ਸਿੰਘ ਖਾਲਸਾ, ਸੋਨੂੰ ਪੰਡਿਤ, ਐਡਵੋਕੇਟ ਪਰਮਿੰਦਰ ਸਿੰਘ, ਐਡਵੋਕੇਟ ਸੁਰਿੰਦਰ ਸਿੰਘ, ਬੰਟੀ ਸ਼ੈਲੀ ਆਦਿ ਮੌਜੂਦ ਸਨ।