ਨਗਰ ਕੌਂਸਲ ਚੋਣਾਂ ਕਾਰਨ 26 ਮਈ ਨੂੰ 'ਡਰਾਈ ਡੇ' ਦਾ ਐਲਾਨ, ਸ਼ਰਾਬ ਦੇ ਠੇਕੇ ਰਹਿਣਗੇ ਮੁਕੰਮਲ ਬੰਦ
ਇਸ ਤੋਂ ਇਲਾਵਾ ਇਨ੍ਹਾਂ ਖੇਤਰਾਂ ’ਚ ਪੈਂਦੇ ਰੈਸਟੋਰੈਂਟਾਂ, ਅਹਾਤਿਆਂ, ਕਲੱਬਾਂ ਤੇ ਹੋਟਲਾਂ ਵਿੱਚ ਵੀ ਸ਼ਰਾਬ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।
Publish Date: Mon, 25 May 2026 04:39 PM (IST)
Updated Date: Mon, 25 May 2026 04:49 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਮਿਊਂਸਪਲ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ 26 ਮਈ ਨੂੰ ਜ਼ਿਲ੍ਹੇ ਅੰਦਰ ‘ਡਰਾਈ ਡੇ’ ਘੋਸ਼ਿਤ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀਆਂ ਨਗਰ ਕੌਂਸਲ ਸਰਹਿੰਦ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋ ਦੇ ਅੰਦਰ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਤੇ ਸ਼ਰਾਬ ਸਟੋਰ ਕਰਨ ’ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਇਨ੍ਹਾਂ ਖੇਤਰਾਂ ’ਚ ਪੈਂਦੇ ਰੈਸਟੋਰੈਂਟਾਂ, ਅਹਾਤਿਆਂ, ਕਲੱਬਾਂ ਤੇ ਹੋਟਲਾਂ ਵਿੱਚ ਵੀ ਸ਼ਰਾਬ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।