ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ ਤਹਿਤ ਕੀਤੀ ਲਾਰਵੇ ਦੀ ਚੈਕਿੰਗ
ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ ਤਹਿਤ ਕੀਤੀ ਲਾਰਵੇ ਦੀ ਚੈਕਿੰਗ
Publish Date: Fri, 22 May 2026 05:11 PM (IST)
Updated Date: Sat, 23 May 2026 04:04 AM (IST)

173892 ਘਰਾਂ/ਥਾਂਵਾ ’ਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ’ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਅੱਜ ਪਟਿਆਲਾ ’ਚ ਸਰਕਾਰੀ ਤੇ ਪ੍ਰਾੲਵੇਟ ਦਫਤਰਾਂ ’ਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਦਫਤਰੀ ਸਟਾਫ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਜਿਨ੍ਹਾਂ ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ। ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ’ਚ ਪਏ ਕਬਾੜ ਆਦਿ ਸਮਾਨ ’ਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਕੂਲਰਾਂ ਦੇ ਪਾਣੀ ਨੂੰ ਹਫਤੇ ’ਚ ਇੱਕ ਵਾਰ ਜ਼ਰੂਰ ਸੁਕਾਇਆ ਜਾਵੇ। ਇਸ ਮੌਕੇ ਘਰ ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਦੀ ਨਿਕਾਸੀ ਕੀਤੀ ਜਾਵੇ। ਜ਼ਿਲ੍ਹਾ ਐਪੀਡੋਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜ਼ਿਲ੍ਹੇ ਭਰ ਦੇ 48179 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 150 ਥਾਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 173892 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ’ਚ 528 ਥਾਂਵਾ ’ਤੇ ਮਿਲੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਦਿਵਜੋਤ ਸਿੰਘ ਅਤੇ ਸਮੂਹ ਸਿਹਤ ਸਟਾਫ ਮੌਜੂਦ ਸੀ।