ਡੀਐੱਸਪੀ ਨਵਦੀਪ ਸਿੰਘ ਨੇ ਚਾਰਜ ਸੰਭਾਲਿਆ
ਡੀਐਸਪੀ ਨਵਦੀਪ ਸਿੰਘ ਨੇ ਚਾਰਜ ਸੰਭਾਲਿਆ
Publish Date: Tue, 03 Mar 2026 04:33 PM (IST)
Updated Date: Tue, 03 Mar 2026 04:35 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਉਪ ਕਪਤਾਨ ਪੁਲਿਸ ਨਵਦੀਪ ਸਿੰਘ, ਜੋ ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਯੂਨਿਟ ਮੋਹਾਲੀ ਵਿਖੇ ਇੰਚਾਰਜ ਵਜੋਂ ਤਾਇਨਾਤ ਹਨ, ਨੂੰ ਵਿਭਾਗ ਵੱਲੋਂ ਵਿਜੀਲੈਂਸ ਬਿਊਰੋ ਯੂਨਿਟ ਫਤਹਿਗੜ੍ਹ ਸਾਹਿਬ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਉਨ੍ਹਾਂ ਅੱਜ ਦਫਤਰ ਵਿਜੀਲੈਂਸ ਬਿਊਰੋ ਯੂਨਿਟ ਫਤਿਹਗੜ੍ਹ ਸਾਹਿਬ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦਫਤਰ ਵਿਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਵਿਜੀਲੈਂਸ ਬਿਊਰੋ ਦੇ ਮੁੱਖ ਉਦੇਸ਼ਾਂ ਅਤੇ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ, ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਦਫਤਰ ਵਿਖੇ ਤਾਇਨਾਤ ਸੀਨੀਅਰ ਇੰਸਪੈਕਟਰ ਡਾ. ਸ਼ਕੁੰਤ ਚੌਧਰੀ ਅਤੇ ਸਮੂਹ ਸਟਾਫ ਵੱਲੋਂ ਚਾਰਜ ਸੰਭਾਲਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ।