ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਕੂਲਾਂ ਦੀ ਬਦਲੀ ਨੁਹਾਰ : ਭਰਾਜ
ਸਿੱਖਿਆ ਕ੍ਰਾਂਤੀ ਰਾਹੀਂ ਸੂਬੇ ਦੇ ਸਕੂਲਾਂ ਦੀ ਬਦਲੀ ਨੁਹਾਰ : ਭਰਾਜ
Publish Date: Sat, 25 Apr 2026 04:38 PM (IST)
Updated Date: Sun, 26 Apr 2026 04:05 AM (IST)

ਸਰਕਾਰੀ ਸਕੂਲ ਚ 25.68 ਲੱਖ ਦੀ ਲਾਗਤ ਨਾਲ ਸਾਇੰਸ ਤੇ ਸਕਿਲ ਕੁਆਲੀਫਿਕੇਸ਼ਨ ਲੈਬ ਦਾ ਉਦਘਾਟਨ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ ਤੇ ਵਿਦਿਆਰਥੀਆਂ ਨੂੰ ਉੱਚ ਤੇ ਮਿਆਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਫੱਗੂਵਾਲਾ ਵਿਖੇ ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 25.68 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸਾਇੰਸ ਲੈਬ, ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਇਹ ਸਹੂਲਤਾਂ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਭਰਾਜ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਲੈਬਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਸਿੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਭਵਿੱਖ ਲਈ ਨਵੇਂ ਰਸਤੇ ਖੁੱਲ੍ਹਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵੱਡੇ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਦਰ ਵਿੱਚ ਵਾਧਾ ਹੋਇਆ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਵਧਿਆ ਹੈ। ਉਨ੍ਹਾਂ ਸਕੂਲ ਵਿੱਚ ਹੋਏ ਨਵੀਨੀਕਰਨ ਕਾਰਜਾਂ ਲਈ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਲਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਮੌਜੂਦ ਸਨ।