ਡਿਵਾਇਨ ਲਾਈਟ ਸਕੂਲ ’ਚ ਮਾਪਿਆਂ ਨੂੰ ਸਿੱਖਿਆ ਸਬੰਧੀ ਦਿੱਤੀ ਜਾਣਕਾਰੀ
ਡਿਵਾਇਨ ਲਾਈਟ ਸਕੂਲ ’ਚ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਸਿੱਖਿਆ ਸੰਬੰਧੀ ਦਿੱਤੀ ਜਾਣਕਾਰੀ
Publish Date: Tue, 21 Apr 2026 06:02 PM (IST)
Updated Date: Tue, 21 Apr 2026 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਡਿਵਾਇਨ ਲਾਈਟ ਇੰਟਰਨੈਸ਼ਨਲ ਸਕੂਲ ’ਚ ਐੱਲਕੇਜੀ ਤੇ ਯੂਕੇ ਜੀ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਣਾਲੀ, ਅਕਾਦਮਿਕ ਯੋਜਨਾਵਾਂ ਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਉਣ ਲਈ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਸੈਕਟਰੀ ਕਮ ਖ਼ਜ਼ਾਨਚੀ ਪ੍ਰਿਆ ਅਰੋੜਾ ਅਤੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਵੱਲੋਂ ਦੀਪ ਜਗਾ ਕੇ ਕੀਤੀ ਗਈ। ਸਕੂਲ ਦੀ ਕੋਆਰਡੀਨੇਟਰ ਨੀਤੂ ਭਾਰਦਵਾਜ ਨੇ ਮਾਪਿਆਂ ਦਾ ਸੁਵਾਗਤ ਕੀਤਾ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਸਕੂਲ ਦੇ ਅਕਾਦਮਿਕ ਢਾਂਚੇ, ਅਧਿਆਪਨ ਤਰੀਕਿਆਂ ਅਤੇ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਬਣਾਈਆਂ ਗਈਆਂ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕੋਆਰਡੀਨੇਟਰ ਜਸਵਿੰਦਰ ਕੌਰ ਤੇ ਅਧਿਆਪਕਾਵਾਂ ਸੁਰਭੀ ਸੂਦ, ਮਾਨਸੀ, ਰੂਬੀ ਸ਼ਰਮਾ ਅਤੇ ਸਟੈਫੀ ਵੱਲੋਂ ਪਾਠਕ੍ਰਮ ਅਤੇ ਅਧਿਆਪਨ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅੰਤ ’ਚ ਸੈਕਟਰੀ ਕਮ ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਮਾਪਿਆਂ ਦਾ ਧੰਨਵਾਦ ਕੀਤਾ।