ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ
ਮਾਤਾ ਗੁਜਰੀ ਕਾਲਜ ਦੇ ਬਾਟਨੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ
Publish Date: Fri, 17 Oct 2025 05:25 PM (IST)
Updated Date: Fri, 17 Oct 2025 05:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਸ਼ਿਮਲਾ ਵਿਖੇ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿਸ ਵਿਚ ਬੀਐੱਸਸੀ ਮੈਡੀਕਲ ਤੇ ਐੱਮਐੱਸਸੀ ਬਾਟਨੀ ਦੇ 30 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਿਮਾਲਿਆ ਦੇ ਬੂਟਿਆਂ ਦੀ ਵਿਭਿੰਨਤਾ ਤੇ ਵਾਤਾਵਰਣ ਦੀ ਸਮਝ ਨੂੰ ਵਿਹਾਰਕ ਸਿੱਖਿਆ ਦੇ ਜ਼ਰੀਏ ਵਧਾਉਣਾ ਸੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਿਮਲਾ ਦੀਆਂ ਪ੍ਰਸਿੱਧ ਥਾਵਾਂ ਜਿਵੇਂ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਦ ਰਿਜ ਅਤੇ ਮਾਲ ਰੋਡ ਆਦਿ ਇਲਾਕਿਆਂ ਦਾ ਦੌਰਾ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ, ਕਿਉਂਕਿ ਇਹ ਕਿਤਾਬੀ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਹਾਰਕ ਗਿਆਨ ’ਚ ਵੀ ਵਾਧਾ ਕਰਦੇ ਹਨ। ਬਾਟਨੀ ਤੇ ਵਾਤਾਵਰਣ ਵਿਭਾਗ ਦੇ ਮੁਖੀ ਡਾ. ਲਵਨੀਤ ਕੌਰ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੂਟਿਆਂ ਸਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨਾ ਅਤੇ ਇਲਾਕੇ ਦੀਆਂ ਬਨਸਪਤੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਦੌਰੇ ਦੌਰਾਨ ਡਾ. ਵਿਜੇ, ਡਾ. ਪ੍ਰਦੀਪ ਕੁਮਾਰ ਅਤੇ ਪ੍ਰੋ. ਅਨਮੋਲ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।